17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਵੇਂ ਆਏ ਬੀ. ਡੀ. ਪੀ. ਓ. ਨਾਲ ਪੰਚਾਇਤ ਯੂਨੀਅਨ ਨੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ. ਡੀ.

ਅਜੀਤ ਡੈਸਕ 18-11-2026
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ. ਡੀ. ਪੀ. ਓ. ਰਾਜਵਿੰਦਰ ਕੌਰ ਨਾਲ ਆਪਣੀਆਂ ਸੇਵਾਵਾਂ ਸੰਭਾਲਣ ਉਪਰੰਤ ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਦੀ ਅਗਵਾਈ ਹੇਠ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਾ ਸਵਾਗਤ ਕਰਦਿਆਂ ਪੰਚਾਇਤਾਂ ਵਲੋਂ ਵਿਕਾਸ ਕਾਰਜਾਂ ਸੰਬੰਧੀ ਆ ਰਹੀਆਂ ਕੁੱਝ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਬੀ. ਡੀ. ਪੀ. ਓ. ਰਾਜਵਿੰਦਰ ਕੌਰ ਨੇ ਪੰਚਾਇਤ ਯੂਨੀਅਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਅਨ ਦੀਆਂ ਸਮੁੱਚਿਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਹਰਿੰਦਰ ਸਿੰਘ ਕਾਕਾ ਜਟਾਣਾ, ਮਨਪ੍ਰੀਤ ਸਿੰਘ ਸਰਪੰਚ ਰੋਲੂਮਾਜਰਾ, ਪਰਮਜੀਤ ਸਿੰਘ ਸਰਪੰਚ ਭੂਰੜੇ, ਸੱਜਣ ਸਿੰਘ ਸਰਪੰਚ ਟੱਪਰੀਆਂ ਅਮਰ ਸਿੰਘ, ਜਗਦੇਵ ਸਿੰਘ ਸਰਪੰਚ ਜਸੱੜਾਂ, ਬਲਵਿੰਦਰ ਸਿੰਘ ਸਰਪੰਚ ਮਕੜੋਨਾ ਖ਼ੁਰਦ, ਮਲਕੀਤ ਸਿੰਘ ਸਰਪੰਚ ਸੈਦਪੁਰ, ਹਰਪ੍ਰੀਤ ਸਿੰਘ ਸਰਪੰਚ ਚੂਹੜਮਾਜਰਾ, ਯੂਥ ਆਗੂ ਹਰਸ਼ ਧਨੌਆ ਭੂਰੜੇ, ਗੁਰਪ੍ਰੀਤ ਸਿੰਘ ਹੈਪੀ ਫ਼ਰੀਦ, ਪ੍ਰਕਾਸ਼ ਸਿੰਘ ਗੜ੍ਹੀ, ਹਰਬੰਸ ਸਿੰਘ ਪੰਚ ਕੰਧੋਲਾ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਦਫ਼ਤਰੀ ਅਮਲੇ ਵਲੋਂ ਵੀ ਬੀ. ਡੀ. ਪੀ. ਓ. ਰਾਜਵਿੰਦਰ ਕੌਰ ਦਾ ਸਵਾਗਤ ਕੀਤਾ। ਇਸ ਮੌਕੇ ਸੁਪਰਡੈਂਟ ਗੁਰਮੁਖ ਸਿੰਘ, ਪੰਚਾਇਤ ਸਕੱਤਰ ਤੇਜਿੰਦਰ ਸਿੰਘ ਸਮੇਤ ਹੋਰ ਅਮਲਾ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਮਾਹਲਾਂ ਪਿੰਡ ਦੇ ਗਾਇਕ ‘ਮਾਹਲਾਂ ਵਾਲਾ 59’ ਦੀ ਗੂੰਜ ਬਾਲੀਵੁੱਡ ਤੱਕ ਪਹੁੰਚੀ ਅਗਲੀ ਖ਼ਬਰ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਤੇ ਦੇਖਭਾਲ ਜ਼ਰੂਰੀ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।