19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਸਾਲਾ ਸ਼ਤਾਬਦੀ ਮੌਕੇ ਕਰਵਾਇਆ ਗਿਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ ਐਸ ਨਿੱਕੂਵਾਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬ ਦੀ ਅਗਵਾਈ ਵਿਚ ਸਾਹਿਬਜ਼ਾਦੇ ਸੇਵਕ ਜਥਾ ਵੈੱਲਫੇਅਰ ਸੋਸਾਇਟੀ ਸਰਹਾਲਾ ਖ਼ੁਰਦ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਸ਼ਤਾਬਦੀ ਦੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਦਸਵਾਂ ਕੀਰਤਨ ਦਰਬਾਰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਗਿਆਨੀ ਸੁਖਦੇਵ ਸਿੰਘ ਨਡਾਲੋ ਵਲੋਂ ਚਲਾਏ ਜਾ ਰਹੇ ਵੱਖ ਵੱਖ ਗੁਰਮਤਿ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਅਤੇ ਤੰਤੀ ਸਾਜਾਂ ਨਾਲ ਕੀਰਤਨ ਗਾਇਨ ਕੀਤਾ ਗਿਆ।

ਅਜੀਤ ਡੈਸਕ 19-11-2026
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ ਐਸ ਨਿੱਕੂਵਾਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬ ਦੀ ਅਗਵਾਈ ਵਿਚ ਸਾਹਿਬਜ਼ਾਦੇ ਸੇਵਕ ਜਥਾ ਵੈੱਲਫੇਅਰ ਸੋਸਾਇਟੀ ਸਰਹਾਲਾ ਖ਼ੁਰਦ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਸ਼ਤਾਬਦੀ ਦੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਦਸਵਾਂ ਕੀਰਤਨ ਦਰਬਾਰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਗਿਆਨੀ ਸੁਖਦੇਵ ਸਿੰਘ ਨਡਾਲੋ ਵਲੋਂ ਚਲਾਏ ਜਾ ਰਹੇ ਵੱਖ ਵੱਖ ਗੁਰਮਤਿ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਅਤੇ ਤੰਤੀ ਸਾਜਾਂ ਨਾਲ ਕੀਰਤਨ ਗਾਇਨ ਕੀਤਾ ਗਿਆ। ਸਮਾਗਮਾਂ ਵਿਚ ਜਿਨ੍ਹਾਂ ਬੱਚਿਆਂ ਵਲੋਂ ਗੁਰਬਾਣੀ ਸੰਥਿਆ ਪੂਰੀ ਕੀਤੀ ਗਈ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ , ਸਾਬਕਾ ਜਥੇਦਾਰ ਗਿਆਨੀ ਸੁਖਵਿੰਦਰ ਸਿੰਘ ਖੁਜਾਲਾ, ਮੈਨੇਜਰ ਸਰਬ ਦਿਆਲ ਸਿੰਘ, ਮੈਨੇਜਰ ਹਰਦੇਵ ਸਿੰਘ ਆਦਿ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਨੂੰ ਅਪਣਾ ਕੇ ਹੀ ਮਨੁੱਖਤਾ ਦਾ ਕਲਿਆਣ ਹੋ ਸਕਦਾ ਹੈ। ਮੰਚ ਸੰਚਾਲਨ ਦੀ ਸੇਵਾ ਭਾਈ ਜਸਵਿੰਦਰ ਸਿੰਘ ਦਾਦੂਵਾਲ ਵਲੋਂ ਨਿਭਾਈ ਗਈ। ਇਸ ਮੌਕੇ ਚੰਨਣ ਸਿੰਘ ਸੇਵਕ ਅਤੇ ਭਾਈ ਜਸਵਿੰਦਰ ਸਿੰਘ ਠਕਰਵਾਲ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿਚ ਸੰਗਤ ਦੀ ਸੇਵਾ ਲਈ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਭਾਈ ਗੁਰਜਿੰਦਰ ਸਿੰਘ ਖ਼ਾਲਸਾ, ਲਖਬੀਰ ਸਿੰਘ ਡਾਂਸੀਵਾਲ, ਜਥੇਦਾਰ ਇਕਬਾਲ ਸਿੰਘ ਖੇੜਾ, ਬਾਬਾ ਨਿਰੰਜਨ ਸਿੰਘ, ਤਰਸੇਮ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ ਘੁੰਮਣਾ, ਸੁਖਮਨ ਸਿੰਘ, ਸਿਮਰਪ੍ਰੀਤ ਸਿੰਘ, ਸੁਰਜੀਤ ਸਿੰਘ ਘੁੰਮਣਾ, ਯਾਦਵਿੰਦਰ ਸਿੰਘ ਘੁੰਮਣਾ, ਪਰਮਜੀਤ ਸਿੰਘ ਮਖਸੂਸਪੁਰ, ਕੁਲਵੰਤ ਸਿੰਘ ਗੁਰੂ ਕੀ ਰਸੋਈ ਖੈਰ ਅੱਛਰਵਾਲ, ਸਿਮਰਨ ਸਿੰਘ, ਅਰਮਾਨ ਸਿੰਘ, ਬਲਵਿੰਦਰ ਸਿੰਘ ਨਗਦੀਪੁਰ, ਸਾਰੰਗ ਸਿੰਘ ਨਡਾਲੋ, ਪ੍ਰੋਫੈਸਰ ਜਗਦੀਪ ਸਿੰਘ ਖਾਲਸਾ ਕਾਲਜ ਡਮੇਲੀ, ਗੁਰਦੀਪ ਸਿੰਘ ਚੇਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਭਾਜਪਾ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਆਖ਼ਰੀ ਉਮੀਦ-ਸੋਨੀ ਅਗਲੀ ਖ਼ਬਰ ਹਾਦਸੇ ਵਿਚ ਨਵਾਂ ਵਿਆਹਿਆ ਜੋੜਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।