19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਪਚਰੰਡਾ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ

ਕਾਹਨਪੁਰ ਖੂਹੀ, 18 ਨਵੰਬਰ (ਗੁਰਬੀਰ ਸਿੰਘ ਵਾਲੀਆ)-ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਿੰਡ ਪਚਰੰਡਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ ਕਰਵਾਈ ਗਈ ਹੈ। ਇਹ ਰਾਸ਼ੀ ਜ਼ਿਲ੍ਹਾ ਪ੍ਰੀਸ਼ਦ ਫ਼ੰਡ ਵਿਚੋਂ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਵਾਟਰ ਟੈਂਕ ਅਤੇ ਬੋਰ ਕਰਵਾਉਣ ਵਾਸਤੇ ਦਿੱਤੀ ਗਈ ਹੈ।

ਅਜੀਤ ਡੈਸਕ 19-11-2026
ਕਾਹਨਪੁਰ ਖੂਹੀ, 18 ਨਵੰਬਰ (ਗੁਰਬੀਰ ਸਿੰਘ ਵਾਲੀਆ)-ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਿੰਡ ਪਚਰੰਡਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ ਕਰਵਾਈ ਗਈ ਹੈ। ਇਹ ਰਾਸ਼ੀ ਜ਼ਿਲ੍ਹਾ ਪ੍ਰੀਸ਼ਦ ਫ਼ੰਡ ਵਿਚੋਂ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਵਾਟਰ ਟੈਂਕ ਅਤੇ ਬੋਰ ਕਰਵਾਉਣ ਵਾਸਤੇ ਦਿੱਤੀ ਗਈ ਹੈ। ਇਸ ਗਰਾਂਟ ਰਾਸ਼ੀ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਵਲੋਂ ਪਿੰਡ ਦੇ ਨੁਮਾਇੰਦਿਆਂ ਅਤੇ ਮੁਹਤਬਰ ਵਿਅਕਤੀਆਂ ਦੀ ਮੌਜੂਦਗੀ ਵਿਚ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਪੀਣ ਵਾਲਾ ਸਾਫ਼ ਪਾਣੀ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ ਅਤੇ ਇਸ ਕਾਰਜ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਜ਼ਿਲ੍ਹਾ ਪ੍ਰੀਸ਼ਦ ਫ਼ੰਡਾਂ ਰਾਹੀਂ ਪਿੰਡਾਂ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਸਤਨਾਮ ਸਿੰਘ ਸਰਪੰਚ ਮੁਕਾਰੀ, ਮਾਸਟਰ ਬਿਹਾਰੀ ਲਾਲ, ਸੂਰਜ ਕੁਮਾਰ ਸਰਪੰਚ, ਹਰੀਪਾਲ ਸ਼ਰਮਾ, ਸੁਖਦੇਵ ਸਿੰਘ ਪੰਚ, ਕੁਲਦੀਪ ਕੌਰ ਪੰਚ, ਦਰਸ਼ਨ ਕੁਮਾਰ, ਰਾਮ ਕਿਸ਼ਨ, ਨਿਰੰਜਣ ਸਿੰਘ, ਸ਼ਸ਼ੀ ਕੁਮਾਰ, ਵਰਿੰਦਰ ਸਿੰਘ, ਰਮੇਸ਼ ਚੰਦ ਅਤੇ ਰਾਹੁਲ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੀਟਿੰਗ ’ਚ ਸਰਕਾਰ ਖ਼ਿਲਾਫ਼ ਉੱਠੀ ਆਵਾਜ਼ ਅਗਲੀ ਖ਼ਬਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਨੇ ਇਲਾਕੇ ਅੰਦਰ ਚੌਕਸੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।