19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖ਼ਾਲਸਾ ਸਕੂਲ ਦੇ ਸਾਲਾਨਾ ਦੋ ਰੋਜ਼ਾ ਖੇਡ ਮੇਲੇ ਦਾ ਸ਼ਾਨਦਾਰ ਆਗਾਜ਼

ਰੂਪਨਗਰ, 18 ਨਵੰਬਰ (ਯਸ਼ਵੰਤ ਬੱਸੀ)-ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਧੀਨ ਰੂਪਨਗਰ ਸ਼ਹਿਰ ਅੰਦਰ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਮਾਡਲ ਸਕੂਲ ਰੂਪਨਗਰ ਦੇ ਇੰਟਰ ਹਾਊਸ ਦੋ ਰੋਜ਼ਾ ਸਲਾਨਾ ਖੇਡ ਮੁਕਾਬਲੇ ਸ਼ੁਰੂ ਹੋਏ। ਦਲੀਪ ਸਿੰਘ ਮੈਂਬਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ ।

ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਯਸ਼ਵੰਤ ਬੱਸੀ)-ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਧੀਨ ਰੂਪਨਗਰ ਸ਼ਹਿਰ ਅੰਦਰ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਮਾਡਲ ਸਕੂਲ ਰੂਪਨਗਰ ਦੇ ਇੰਟਰ ਹਾਊਸ ਦੋ ਰੋਜ਼ਾ ਸਲਾਨਾ ਖੇਡ ਮੁਕਾਬਲੇ ਸ਼ੁਰੂ ਹੋਏ। ਦਲੀਪ ਸਿੰਘ ਮੈਂਬਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਹਾਜ਼ਰ ਸਨ। ਪ੍ਰੋਗਰਾਮ ਦਾ ਆਰੰਭ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ। ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਜੀ ਆਇਆ ਨੂੰ ਕਿਹਾ । ਇਸ ਉਪਰੰਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈ ਕੇ ਖੇਡਾਂ ਦਾ ਆਰੰਭ ਕੀਤਾ । ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਲੋੜ ਸਿਰਫ਼ ਉਸ ਨੂੰ ਪਛਾਣਨ ਅਤੇ ਨਿਖਾਰਨ ਦੀ ਹੈ। ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹੋਏ ਆਪਣੇ ਟੀਚੇ ਨਿਰਧਾਰਿਤ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ । ਇਸ ਉਪਰੰਤ ਉਨ੍ਹਾਂ ਨੇ ਈਵੈਂਟ ਦੀ ਸ਼ੁਰੂਆਤ ਕਲੈਪ ਦੇ ਕੇ ਕੀਤੀ। ਇਹਨਾਂ ਈਵੈਂਟਾਂ ਵਿਚ 20 ਮੀਟਰ, 40 ਮੀਟਰ, 50 ਮੀਟਰ, 60 ਮੀਟਰ, ਦੌੜਾਂ , ਬਾਲ ਚੁੱਕਣਾ ਰੇਸ , ਰੁਮਾਲ ਜੋੜਨਾ, ਕਮੀਜ਼ ਪਾਉਣਾ , ਗੱਤਾ ਰੇਸ, ਰਿੰਗ ਵਿਚ ਕੋਣ ਪਾਉਣਾ ਦੌੜਾਂ ਕਰਵਾਈਆਂ ਗਈਆਂ। ਇਹਨਾਂ ਦੋੜਾਂ ਵਿਚ ਪਹਿਲੀ ਕਲਾਸ ਵਿਚੋਂ ਜਸਲੀਨ ਕੌਰ ਨੇ ਪਹਿਲਾ, ਮਾਨਵੀ ਨੇ ਦੂਜਾ ਅਤੇ ਹਰਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਦੂਜੀ ਕਲਾਸ ਵਿਚੋਂ ਮਨਕੀਰਤ ਸਿੰਘ ਨੇ ਪਹਿਲਾ, ਮੁਹੰਮਦ ਇਕਬਾਲ ਨੇ ਦੂਜਾ ਅਤੇ ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ । ਤੀਜੀ ਕਲਾਸ ਵਿਚੋਂ ਮੀਨਾਕਸ਼ੀ ਨੇ ਪਹਿਲਾ ਸਥਾਨ, ਸਮੀਰਾਂ ਨੇ ਦੂਜਾ ਅਤੇ ਜਸਕੀਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਚੌਥੀ ਕਲਾਸ ਵਿਚੋਂ ਮਨੀ ਸਿੰਘ ਨੇ ਪਹਿਲਾ, ਮਨੀ ਸਿੰਘ ਨੇ ਦੂਜਾ ਅਤੇ ਮੁਹੰਮਦ ਜੁਨੇਲ ਨੇ ਤੀਜਾ ਸਥਾਨ ਹਾਸਿਲ ਕੀਤਾ। ਪੰਜਵੀਂ ਕਲਾਸ ਵਿਚੋਂ ਗੁਰਲੀਨ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ ਅਤੇ ਅਰਲੀਨ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁੱਖ ਮਹਿਮਾਨ ਵਲੋਂ ਏਸ਼ੀਆਈ ਖੇਡਾਂ 2026 ਜਪਾਨ ਵਿਖੇ ਪੁਰਸ਼ ਡਬਲਜ਼ ਸਕਲ ਰੋਇੰਗ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਸਾਬਕਾ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪਹਿਲੇ ਦਿਨ ਦੀ ਸਮਾਪਤੀ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੋਚ ਗੁਰਜਿੰਦਰ ਸਿੰਘ ਚੀਮਾ, ਪਰਮਿੰਦਰ ਸਿੰਘ ਭਿਓਰਾ, ਸੁਵਿੰਦਰ ਸਿੰਘ, ਜਸਵੰਤ ਸਿੰਘ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਗੁਰਮੇਲ ਸਿੰਘ , ਐਡਵੋਕੇਟ ਬਲਵਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ,ਗੁਰਬਚਨ ਸਿੰਘ ਸੋਢੀ, ਬਲਵਿੰਦਰ ਸਿੰਘ ਸੋਲਖੀਆਂ, ਸੁਰਿੰਦਰ ਸਿੰਘ, ਗੁਰਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਲੌਗੀਆਂ, ਅਨਿਲ ਬੈਂਸ, ਕ੍ਰਿਸ਼ਨਾ ਦੇਵੀ, ਕਨਵਲਜੀਤ ਕੌਰ, ਅਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕਲੱਬਾਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਬੁਲੰਦ ਪ੍ਰੈੱਸ ਕਲੱਬ ਵਲੋਂ ਕੌਮੀ ਪ੍ਰੈੱਸ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।