18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫਾਰਚੂਨਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ, 8 ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 18 ਨਵੰਬਰ (ਮਨਿੰਦਰ ਸਿੰਘ)-ਬੀਤੀ ਦੇਰ ਸ਼ਾਮ ਜ਼ੀਰਕਪੁਰ ਦੀ ਸਤਾਬਗੜ੍ਹ ਰੋਡ ‘ਤੇ ਫਾਰਚੂਨਰ ਗੱਡੀ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਅਣਪਛਾਤੇ ਸ਼ੂਟਰਾਂ ਸਮੇਤ ਕੁੱਲ 8 ਵਿਅਕਤੀਆਂ ਖ਼ਿਲਾਫ਼ ਬੀ. ਐੱਨ.

ਅਜੀਤ ਡੈਸਕ 19-11-2026
ਜ਼ੀਰਕਪੁਰ, 18 ਨਵੰਬਰ (ਮਨਿੰਦਰ ਸਿੰਘ)-ਬੀਤੀ ਦੇਰ ਸ਼ਾਮ ਜ਼ੀਰਕਪੁਰ ਦੀ ਸਤਾਬਗੜ੍ਹ ਰੋਡ ‘ਤੇ ਫਾਰਚੂਨਰ ਗੱਡੀ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਅਣਪਛਾਤੇ ਸ਼ੂਟਰਾਂ ਸਮੇਤ ਕੁੱਲ 8 ਵਿਅਕਤੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 109, 61 (2), 3 (5 ) ਅਤੇ ਆਰਮਜ਼ ਐਕਟ ਦੀ ਧਾਰਾ 25, 54 ਤੇ 59 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਕਰਮਵੀਰ ਵਾਸੀ ਸੈਕਟਰ-23 ਚੰਡੀਗੜ੍ਹ ਵਜੋਂ ਹੋਈ ਹੈ, ਜੋ ਕਿ ਪੰਜਾਬ ਇੰਜੀਨੀਅਰਿੰਗ ਕਾਲਜ ‘ਚ ਨੌਕਰੀ ਕਰਦਾ ਹੈ। ਉਸ ਨੂੰ ਸੀ. ਆਈ. ਏ. ਦੀ ਟੀਮ ਨੇ ਕਾਬੂ ਕੀਤਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਸ਼ਿਕਾਇਤਕਰਤਾ ਅਸ਼ਵਿਨ ਨੰਦਨ ਸਿੰਘ ਸੋਇਨ ਨੇ ਕਿਹਾ ਹੈ ਕਿ ਉਹ ਮੰਗਲਵਾਰ ਸ਼ਾਮ ਆਪਣੀ ਮਾਂ ਨਾਲ ਫਾਰਚੂਨਰ ਗੱਡੀ ‘ਚ ਸਵਾਰ ਹੋ ਕੇ ਮੁਹਾਲੀ ਵੱਲ ਜਾ ਰਿਹਾ ਸੀ। ਸਤਾਬਗੜ੍ਹ ਰੋਡ ‘ਤੇ ਸ਼ਰਾਬ ਦੇ ਠੇਕੇ ਤੋਂ ਅੱਗੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੱਡੀ ‘ਤੇ ਦੋ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਗੋਲੀਆਂ ਗੱਡੀ ਦੇ ਅੱਗੇ ਅਤੇ ਪਿਛਲੇ ਹਿੱਸੇ ‘ਚ ਲੱਗੀਆਂ। ਸ਼ਿਕਾਇਤਕਰਤਾ ਨੇ ਕੁਝ ਵਿਅਕਤੀਆਂ ਨਾਲ ਪ੍ਰਾਪਰਟੀ ਵਿਵਾਦ ਹੋਣ ਕਾਰਨ ਹਮਲਾ ਕਰਵਾਉਣ ਦਾ ਸ਼ੱਕ ਜਤਾਇਆ ਹੈ। ਪੁਲਿਸ ਵਲੋਂ 6 ਨਾਮਜ਼ਦ ਅਤੇ 2 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੋਟਰਸਾਈਕਲ ਸਵਾਰਾਂ ਅਣਪਛਾਤੇ ਸ਼ੂਟਰਾਂ ਦੀ ਪਛਾਣ ਲਈ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਦੋਵੇਂ ਸ਼ੂਟਰ ਅਜੇ ਫ਼ਰਾਰ ਹਨ। ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਵੀ.ਪੀ. ਮਲਿਕ ਵਲੋਂ ਲੇਖਿਕਾ ਸਹਾਨਾ ਵਾਲੀਆ ਦੇ ਪਲੇਠੇ ਨਾਵਲ ਨੂੰ ਕੀਤਾ ਲੋਕ ਅਰਪਣ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀ.ਪੀ.ਈ.ਓ. ਮਨਜੀਤ ਸਿੰਘ ਮਾਵੀ, ਮਨਿੰਦਰ ਸਿੰਘ ਰਾਣਾ ਅਤੇ ਹੋਰ ਪੱਤਰਕਾਰਾਂ ਨਾਲ ਗੱਲਬਾਤ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।