21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਗੁਰਦੁਆਰਾ ਭੱਠਾ ਸਾਹਿਬ ਵਿਖੇ ਸੜਕ ਨਿਰਮਾਣ ਦਾ ਕੰਮ ਸ਼ੁਰੂ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸੰਗਤਾਂ ਦੇ ਆਉਣ-ਜਾਣ ਵਾਲੇ ਰਸਤੇ ਨੂੰ ਰੌਸ਼ਨ ਕਰਨ ਲਈ 27 ਨਵੇਂ ਬਿਜਲੀ ਦੇ ਖੰਭੇ ਅਤੇ ਲਾਈਟਾਂ ਵੀ ਲਗਵਾਈਆਂ ਗਈਆਂ ਹਨ।

ਅਜੀਤ ਡੈਸਕ 21-11-2026
ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸੰਗਤਾਂ ਦੇ ਆਉਣ-ਜਾਣ ਵਾਲੇ ਰਸਤੇ ਨੂੰ ਰੌਸ਼ਨ ਕਰਨ ਲਈ 27 ਨਵੇਂ ਬਿਜਲੀ ਦੇ ਖੰਭੇ ਅਤੇ ਲਾਈਟਾਂ ਵੀ ਲਗਵਾਈਆਂ ਗਈਆਂ ਹਨ। ਇਨ੍ਹਾਂ ਪ੍ਰਬੰਧਾਂ ਨਾਲ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਆਵਾਜਾਈ ਤੇ ਰਾਤ ਸਮੇਂ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਸ਼ਹੀਦੀ ਜੋੜ ਮੇਲ ਸਿੱਖ ਇਤਿਹਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਅਹਿਮ ਮੌਕਾ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਮੌਕੇ ਸੰਗਤਾਂ ਦੀ ਸੁਰੱਖਿਆ, ਸੁਚਾਰੂ ਆਵਾਜਾਈ ਤੇ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨਾ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਸੇ ਲੋੜ ਨੂੰ ਮੁੱਖ ਰੱਖਦਿਆਂ ਸੜਕ ਦੀ ਉਸਾਰੀ ਤੇ ਰੌਸ਼ਨੀ ਦੇ ਪ੍ਰਬੰਧਾਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਇਲਾਕੇ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਲੋੜ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਕੌਂਸਲਰ , ਸਥਾਨਕ ਵਾਰਡ ਦੇ ਕੌਂਸਲਰ ਅੰਮ੍ਰਿਤ ਪਾਲ ਸਿੰਘ ਸੋਨੂੰ ਤੇ ਹੋਰ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਘੁੰਮ ਰਿਹਾ ਤੇਂਦੂਆ ਤੇਂਦੂਏ ਦੀ ਦਹਿਸ਼ਤ ਕਾਰਨ ਨੰਗਲ ਦੇ ਲੋਕਾਂ ’ਚ ਸਹਿਮ ਅਗਲੀ ਖ਼ਬਰ ਪੱਤਰਕਾਰ ਸੁਭਾਸ਼ ਸ਼ਰਮਾ ਨੂੰ ਸਦਮਾ, ਮਾਤਾ ਤ੍ਰਿਪਤਾ ਦੇਵੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।