ਆਰ. ਬੀ. ਯੂ. ਵਿਖੇ ਮਾਹਿਰਾਂ ਨੇ ਔਸ਼ਧੀ ਪੌਦਿਆਂ ਦੀ ਮਹੱਤਤਾ ਤੇ ਜੈਵ ਵਿਭਿੰਨਤਾ ਦੀ ਸੰਭਾਲ ’ਤੇ ਦਿੱਤਾ ਜ਼ੋਰ
ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਵਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਤੇ ਆਯੂਸ਼ ਮੰਤਰਾਲੇ ਦੇ ਨੈਸ਼ਨਲ ਮੈਡੀਸਨਲ ਪਲਾਂਟਸ ਬੋਰਡ ਦੀ ਸਪਾਂਸਰਸ਼ਿਪ ਹੇਠ ‘ਔਸ਼ਧੀ ਪੌਦਿਆਂ ਦਾ ਪ੍ਰਚਾਰ ਅਤੇ ਜਾਗਰੂਕਤਾ’ ਵਿਸ਼ੇ ’ਤੇ ਖੇਤਰੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਔਸ਼ਧੀ ਪੌਦਿਆਂ ਦੀ ਮਹੱਤਤਾ, ਸਵਦੇਸ਼ੀ ਪੌਦਿਆਂ ਦੀਆਂ ਕਿਸਮਾਂ, ਜੈਵ ਵਿਭਿੰਨਤਾ ਦੀ ਸੰਭਾਲ ਅਤੇ ਟਿਕਾਊ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।
ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਵਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਤੇ ਆਯੂਸ਼ ਮੰਤਰਾਲੇ ਦੇ ਨੈਸ਼ਨਲ ਮੈਡੀਸਨਲ ਪਲਾਂਟਸ ਬੋਰਡ ਦੀ ਸਪਾਂਸਰਸ਼ਿਪ ਹੇਠ ‘ਔਸ਼ਧੀ ਪੌਦਿਆਂ ਦਾ ਪ੍ਰਚਾਰ ਅਤੇ ਜਾਗਰੂਕਤਾ’ ਵਿਸ਼ੇ ’ਤੇ ਖੇਤਰੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਔਸ਼ਧੀ ਪੌਦਿਆਂ ਦੀ ਮਹੱਤਤਾ, ਸਵਦੇਸ਼ੀ ਪੌਦਿਆਂ ਦੀਆਂ ਕਿਸਮਾਂ, ਜੈਵ ਵਿਭਿੰਨਤਾ ਦੀ ਸੰਭਾਲ ਅਤੇ ਟਿਕਾਊ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਵਰਕਸ਼ਾਪ ਵਿਚ ਨੈਸ਼ਨਲ ਮੈਡੀਸਨਲ ਪਲਾਂਟਸ ਬੋਰਡ, ਆਯੂਸ਼ ਮੰਤਰਾਲੇ ਦੇ ਡਾਇਰੈਕਟਰ ਟੈਕਨੀਕਲ-ਕਮ-ਡਿਪਟੀ ਚੀਫ਼ ਐਗਜ਼ੀਕਿਊਟਿਵ ਅਫ਼ਸਰ ਡਾ. ਅਬਦੁਲ ਕਯੂਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਇਗਨੂ ਦੀ ਖੇਤਰੀ ਨਿਰਦੇਸ਼ਕ ਮੰਜੂ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਪਰੰਤ ਐਂਟਰਪ੍ਰਨਿਓਰਸ਼ਿਪ ਐਂਡ ਸਟਾਰਟ ਅੱਪ ਸਪੋਰਟ ਸੈੱਲ ਦੀ ਗਰੁੱਪ ਡਾਇਰੈਕਟਰ ਡਾ. ਸਿੰਮੀ ਪ੍ਰਕਾਸ਼ ਨੇ ਸਵਾਗਤੀ ਭਾਸ਼ਨ ਦਿੱਤਾ। ਯੂਨੀਵਰਸਿਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਤੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ. ਈ. ਓ. ਸਮਰੱਥ ਸ਼ਰਮਾ ਨੇ ਵੀ ਸੰਬੋਧਨ ਕਰਦਿਆਂ ਵਾਤਾਵਰਨ ਦੀ ਸੰਭਾਲ ਤੇ ਔਸ਼ਧੀ ਪੌਦਿਆਂ ਦੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਮਾਹਿਰਾਂ ਨੇ ਔਸ਼ਧੀ ਪੌਦਿਆਂ ਦੇ ਵਾਤਾਵਰਣਕ ਮਹੱਤਵ, ਉਨ੍ਹਾਂ ਦੀਆਂ ਰਵਾਇਤੀ ਵਰਤੋਂ ਤੇ ਇਲਾਜ ਸੰਬੰਧੀ ਸੰਭਾਵਨਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡੀ. ਏ. ਵੀ. ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਰਾਹੁਲ ਕੁਮਾਰ ਨੇ ਸਰੋਤ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕੀਤੇ। ਵਰਕਸ਼ਾਪ ਦਾ ਮੁੱਖ ਆਕਰਸ਼ਣ ਯੂਨੀਵਰਸਿਟੀ ਦੇ ਹਰਬਲ ਗਾਰਡਨ ਵਿਚ ਪੰਜ ਔਸ਼ਧੀ ਪੌਦਿਆਂ ਲਗਾਉਣ ਦੀ ਰਸਮ ਸੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਔਸ਼ਧੀ ਪੌਦੇ ਲਗਾਉਣ ਤੇ ਸੀਡ ਬਾਲ (ਬੀਜ ਗੋਲੀਆਂ) ਤਿਆਰ ਕਰਨ ਦੀਆਂ ਵਿਹਾਰਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ। ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਮਰੱਥ ਸ਼ਰਮਾ ਤੇ ਦੀਪਿਕਾ ਸ਼ਰਮਾ ਨੇ ਅਕਾਦਮਿਕ ਗਿਆਨ ਨੂੰ ਵਿਹਾਰਕ ਵਾਤਾਵਰਣਕ ਗਤੀਵਿਧੀਆਂ ਨਾਲ ਜੋੜਨ ਲਈ ਵੱਖ-ਵੱਖ ਸੰਸਥਾਵਾਂ ਦੇ ਆਪਸੀ ਸਹਿਯੋਗ ਦੀ ਮਹੱਤਤਾ ਉਜਾਗਰ ਕੀਤੀ।