ਨਸ਼ਾ ਤਸਕਰਾਂ , ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਨੰਗਲ ਪੁਲਿਸ ਅਪਣਾਏਗੀ ਸਖ਼ਤ ਰੁਖ - ਇੰਸਪੈਕਟਰ ਕੁਲਵੰਤ ਸਿੰਘ
ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ, ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਲੋਕ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਜ਼ਿੰਦਗੀ ਬਸਰ ਕਰ ਸਕਣ। ਇਹ ਪ੍ਰਗਟਾਵਾ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਪੁਲਿਸ ਥਾਣਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਅਜੀਤ ਡੈਸਕ
22-11-2026