22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜੇਤੇਵਾਲ ’ਚ ਲੱਗੇ ਮੈਡੀਕਲ ਤੇ ਅੱਖਾਂ ਦੇ ਜਾਂਚ ਕੈਂਪ ਦਾ ਲਾਲਪੁਰਾ ਤੇ ਹਰਦੀਪ ਕੌਰ ਲਾਲਪੁਰਾ ਨੇ ਕੀਤਾ ਨਿਰੀਖਣ

ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜੇਤੇਵਾਲ ਵਿਚ ਲਗਾਏ ਮੈਡੀਕਲ ਤੇ ਅੱਖਾਂ ਦੇ ਜਾਂਚ ਕੈਂਪ ਦਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੋਪੜ ਅਜੈਵੀਰ ਸਿੰਘ ਲਾਲਪੁਰਾ ਤੇ ਹਿਊਮੈਨਿਟੀ ਫ਼ਸਟ ਦੀ ਸਰਪ੍ਰਸਤ ਹਰਦੀਪ ਕੌਰ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਿਰੀਖਣ ਕੀਤਾ। ਕੈਂਪ ਵਿਚ ਪਿੰਡ ਤੇ ਆਸ-ਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ ਵਿਚ ਲੋਕ, ਖ਼ਾਸ ਕਰਕੇ ਬਜ਼ੁਰਗ ਤੇ ਔਰਤਾਂ, ਆਪਣੀ ਸਿਹਤ ਅਤੇ ਅੱਖਾਂ ਦੀ ਜਾਂਚ ਕਰਵਾਉਣ ਲਈ ਪਹੁੰਚੇ।

ਅਜੀਤ ਡੈਸਕ 22-11-2026
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜੇਤੇਵਾਲ ਵਿਚ ਲਗਾਏ ਮੈਡੀਕਲ ਤੇ ਅੱਖਾਂ ਦੇ ਜਾਂਚ ਕੈਂਪ ਦਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੋਪੜ ਅਜੈਵੀਰ ਸਿੰਘ ਲਾਲਪੁਰਾ ਤੇ ਹਿਊਮੈਨਿਟੀ ਫ਼ਸਟ ਦੀ ਸਰਪ੍ਰਸਤ ਹਰਦੀਪ ਕੌਰ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਿਰੀਖਣ ਕੀਤਾ। ਕੈਂਪ ਵਿਚ ਪਿੰਡ ਤੇ ਆਸ-ਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ ਵਿਚ ਲੋਕ, ਖ਼ਾਸ ਕਰਕੇ ਬਜ਼ੁਰਗ ਤੇ ਔਰਤਾਂ, ਆਪਣੀ ਸਿਹਤ ਅਤੇ ਅੱਖਾਂ ਦੀ ਜਾਂਚ ਕਰਵਾਉਣ ਲਈ ਪਹੁੰਚੇ। ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵਲੋਂ ਲਾਲਪੁਰਾ ਅਤੇ ਹਰਦੀਪ ਕੌਰ ਲਾਲਪੁਰਾ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਉਨ੍ਹਾਂ ਨੇ ਕੈਂਪ ਵਿਚ ਲੱਗੇ ਜਾਂਚ ਕਾਊਂਟਰਾਂ ਦਾ ਦੌਰਾ ਕੀਤਾ ਤੇ ਡਾਕਟਰੀ ਟੀਮ ਤੋਂ ਮਰੀਜ਼ਾਂ ਦੀ ਜਾਂਚ, ਦਵਾਈਆਂ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਜਾਂਚ ਕਰਵਾਉਣ ਆਏ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ, ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਲਾਲਪੁਰਾ ਨੇ ਕਿਹਾ ਕਿ ਪਿੰਡਾਂ ਵਿਚ ਰਹਿਣ ਵਾਲੇ ਬਹੁਤ ਸਾਰੇ ਲੋਕ, ਖ਼ਾਸ ਕਰਕੇ ਬਜ਼ੁਰਗ, ਸਮੇਂ ਸਿਰ ਸ਼ਹਿਰ ਜਾ ਕੇ ਆਪਣੀ ਜਾਂਚ ਨਹੀਂ ਕਰਵਾ ਪਾਉਂਦੇ। ਅਜਿਹੇ ਕੈਂਪ ਉਨ੍ਹਾਂ ਨੂੰ ਆਪਣੇ ਹੀ ਪਿੰਡ ਵਿਚ ਜਾਂਚ ਤੇ ਸਲਾਹ ਦੀ ਸਹੂਲਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਸਮੇਤ ਕਈ ਰੋਗਾਂ ਦਾ ਜੇ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਲਾਜ ਸੌਖਾ ਹੋ ਜਾਂਦਾ ਹੈ, ਇਸ ਲਈ ਹਰ ਵਿਅਕਤੀ ਨੂੰ ਨਿਯਮਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕੈਂਪ ’ਚ ਸੇਵਾ ਨਿਭਾ ਰਹੇ ਡਾਕਟਰਾਂ, ਸਟਾਫ਼ ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਹਰਦੀਪ ਕੌਰ ਲਾਲਪੁਰਾ ਨੇ ਕੈਂਪ ਵਿਚ ਪਹੁੰਚੀਆਂ ਔਰਤਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਕੇਸ਼ ਕੁਮਾਰ ਗੋਝਾ, ਨਵੀਨ ਕੁਮਾਰ ਸਮੇਤ ਪਿੰਡ ਦੇ ਪਤਵੰਤੇ ਸੱਜਣ, ਪਾਰਟੀ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਕੈਂਪ ਲਗਾਉਣ ਲਾਲਪੁਰਾ ਪਰਿਵਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਜੈਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।