22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੈਨਸ਼ਨਰਾਂ ਨੇ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀਆਂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਲਿਮਟਿਡ ਦੀ ਪੈਨਸ਼ਨਰਜ਼ ਯੂਨੀਅਨ ਏਟਕ ਇਕਾਈ ਆਰ. ਈ.

ਅਜੀਤ ਡੈਸਕ 22-11-2026
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਲਿਮਟਿਡ ਦੀ ਪੈਨਸ਼ਨਰਜ਼ ਯੂਨੀਅਨ ਏਟਕ ਇਕਾਈ ਆਰ. ਈ. ਜਨਰੇਸ਼ਨ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਇਥੇ ਪ੍ਰਧਾਨ ਪ੍ਰਕਾਸ਼ ਚੰਦ ਦੀ ਪ੍ਰਧਾਨਗੀ ’ਚ ਹੋਈ। ਮੀਟਿੰਗ ਸੰਬੰਧੀ ਸਕੱਤਰ ਭੁਪਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ’ਚ ਉਚੇਚੇ ਤੌਰ ’ਤੇ ਪਹੁੰਚੇ ਸੂਬਾ ਪ੍ਰੈੱਸ ਸਕੱਤਰ ਗੋਪਾਲ ਸ਼ਰਮਾ, ਚੈਨ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਚੰਨਣ ਸਿੰਘ, ਮਦਨ ਲਾਲ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਵਿੱਤ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪੈਨਸ਼ਨਰਜ਼ ਤੇ ਮੁਲਾਜ਼ਮਾਂ ਨੁੂੰ ਲਗਾਤਾਰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਬਕਾਇਆ ਡੀ. ਏ. ਤੇ ਸਕੇਲਾਂ ਸੰਬੰਧੀ ਅਦਾਲਤ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ ਅਤੇ ਜਿਸ ਬਾਰੇ ਸਰਕਾਰ ਕੋਲ ਕੋਈ ਜਵਾਬ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਂਝਾ ਫ਼ਰੰਟ ਵਲੋਂ ਸਰਕਾਰ ਖ਼ਿਲਾਫ਼ 1 ਦਸੰਬਰ ਤੋਂ ਆਰੰਭਿਆ ਜਾ ਰਹੇ ਸੰਘਰਸ਼ ’ਚ ਜਨਰੇਸ਼ਨ ਸਰਕਲ ਦੀਆਂ ਦੋਵੇਂ ਡਵੀਜ਼ਨਾਂ ਓ ਤੇ ਐਮ ਗੰਗੂਵਾਲ ਅਤੇ ਜਨਰੇਸ਼ਨ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਕਰਮਚਾਰੀ ਤੇ ਪੈਨਸ਼ਨਰਜ਼ ਵੱਡੀ ਗਿਣਤੀ ਸ਼ਮੂਲੀਅਤ ਕਰਨਗੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਦਾ ਪੂਰਾ ਵਿਰੋਧ ਕੀਤਾ ਜਾਵੇਗਾ। 25 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਸਪੱਸ਼ਟ ਹੋਵੇਗਾ ਕਿ ਸਰਕਾਰ ਉਨ੍ਹਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੀ ਕਰਦੀ ਹੈ। ਮੀਟਿੰਗ ’ਚ ਮਦਨ ਲਾਲ, ਜਗਦੀਸ਼ ਸਿੰਘ ਰਿਟਾ: ਜੇ. ਈ., ਸੰਤੋਖ ਸਿੰਘ ਖ਼ਜ਼ਾਨਚੀ, ਜਸਬੀਰ ਸਿੰਘ, ਹਰਦੇਵ ਸਿੰਘ, ਰਤਨ ਸਿੰਘ ਆਦਿ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਲਾਲਪੁਰਾ ਨੇ ਪਿੰਡ ਥਲੀ ਖੁਰਦ ਪਹੁੰਚ ਕੇ ਅੱਗ ਹਾਦਸੇ ਵਿਚ ਪੁੱਤਰ ਗੁਆਉਣ ਵਾਲੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਘਟਨਾ ਵਾ... ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਦੇ ਵਿਦਿਆਰਥੀ 5 ਰੋਜ਼ਾ ਵਿੱਦਿਅਕ ਟੂਰ ਲਈ ਰਾਜਸਥਾਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।