22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਘਨੌਲੀ ਤੋਂ ਵ੍ਰਿੰਦਾਵਨ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘਨੌਲੀ ਤੋਂ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 22-11-2026
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘਨੌਲੀ ਤੋਂ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ ਲਈ ਇਕ ਸ਼ਲਾਘਾਯੋਗ ਅਤੇ ਲੋਕ-ਪੱਖੀ ਉਪਰਾਲਾ ਹੈ। ਇਸ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਬਜ਼ੁਰਗ ਸ਼ਰਧਾਲੂ ਵੀ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਜੇ. ਈ., ਪੰਚ ਨਰਿੰਦਰ ਸਿੰਘ ਰਾਜੂ, ਪੰਚ ਤਰਲੋਚਨ ਸਿੰਘ, ਪੰਚ ਮਨਜੀਤ ਸਿੰਘ ਪਿੰਕਾ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ‘ਆਪ’ ਆਗੂ ਬਿਕਰਮਜੀਤ ਸਿੰਘ ਵਿਕੀ, ਸਮੇਤ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਨਾਨਕ ਚੰਦ ਟੀਟੂ ਨੂੰ ਜ਼ਿਲ੍ਹਾ ਐੱਸ. ਸੀ. ਮੋਰਚਾ ਦਾ ਸਕੱਤਰ ਬਣਾ ਕੇ ਸੌਂਪੀ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।