22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ. ਸੀ. ਐੱਸ. ਪ੍ਰੀਖਿਆ ’ਚ ਕਥਿਤ ਧਾਂਦਲੀ ਨੇ ‘ਕੱਟੜ ਇਮਾਨਦਾਰ’ ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ-ਐਡਵੋਕੇਟ ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਵਿਚ ਪੀ. ਸੀ.

ਅਜੀਤ ਡੈਸਕ 22-11-2026
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਵਿਚ ਪੀ. ਸੀ. ਐੱਸ. ਪ੍ਰੀਖਿਆ ਨੂੰ ਲੈ ਕੇ ਉੱਠੇ ਵਿਵਾਦ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿਆਸੀ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਪ੍ਰੀਖਿਆ ਵਿਚ ਕਥਿਤ ਧਾਂਦਲੀ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਆਪਣੇ ਚਹੇਤਿਆਂ ਅਤੇ ਪਾਰਟੀ ਨਾਲ ਜੁੜੇ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੰਜਾਬ ਦੇ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਭਰਤੀ ਪ੍ਰਕਿਰਿਆਵਾਂ ’ਤੇ ਉੱਠ ਰਹੇ ਸਵਾਲਾਂ ਨੇ ਇਸ ਦੇ ਇਮਾਨਦਾਰੀ ਦੇ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ।ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਸਾਰੀਆਂ ਸ਼ੱਕੀ ਭਰਤੀਆਂ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇਗੀ।ਜੇਕਰ ਜਾਂਚ ਦੌਰਾਨ ਕਿਸੇ ਮੰਤਰੀ, ਅਧਿਕਾਰੀ ਜਾਂ ਸਿਆਸੀ ਆਗੂ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਹੰਤ ਲਛਮਣ ਦਾਸ, ਦਿਨੇਸ਼ ਸ਼ਰਮਾ, ਵਿਸ਼ਾਲ ਰਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਪੀ. ਤੇ ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਭਾਜਪਾ ਨੇ ਨਾਨਕ ਚੰਦ ਟੀਟੂ ਨੂੰ ਜ਼ਿਲ੍ਹਾ ਐੱਸ. ਸੀ. ਮੋਰਚਾ ਦਾ ਸਕੱਤਰ ਬਣਾ ਕੇ ਸੌਂਪੀ ਅਹਿਮ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।