22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇਲੈੱਕਟੋਰਲ ਰੋਲ ਅਬਜ਼ਰਵਰ ਦੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ 27 ਨੂੰ

ਰੂਪਨਗਰ, 21 ਨਵੰਬਰ (ਯਸ਼ਵੰਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ. ਐਸ.

ਅਜੀਤ ਡੈਸਕ 22-11-2026
ਰੂਪਨਗਰ, 21 ਨਵੰਬਰ (ਯਸ਼ਵੰਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ. ਐਸ. ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ ਕਮਿਸ਼ਨਰ ਰੂਪਨਗਰ ਮੰਡਲ, ਰੂਪਨਗਰ ਵਿਨੈ ਬੁਬਲਾਨੀ, ਆਈ. ਏ. ਐੱਸ. ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਇਲੈਕਟੋਰਲ ਰੋਲ ਅਬਜ਼ਰਵਰ ਵਲੋਂ 27 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਤੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਉਹ ਜ਼ਿਲ੍ਹੇ ਦੇ ਕੁਝ ਪੋਲਿੰਗ ਬੂਥਾਂ ਦੀ ਚੈਕਿੰਗ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਫ਼ੋਨ ਨੰਬਰ 01881-220400 ’ਤੇ ਸੰਪਰਕ ਕੀਤੀ ਜਾ ਸਕਦਾ ਹੈ। ਵੋਟਰ ਸੂਚੀ ਵਿਚ ਆਪਣੀ ਵੋਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਉਕਤ ਮਿਤੀ ਨੂੰ ਮਿਲ ਸਕਦਾ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਦੀ ਸ਼ਰਾਬ ਲਿਆ ਰਹੇ ਟਰੱਕ ’ਚੋਂ 240 ਪੇਟੀਆਂ ਸ਼ਰਾਬ ਬਰਾਮਦ ਅਗਲੀ ਖ਼ਬਰ ਵਿੱਦਿਅਕ ਮੁਕਾਬਲਿਆਂ ’ਚ ਦੁਲਚੀ ਮਾਜਰਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।