23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਪੁਰ-ਪੁਰਖਾਲੀ ਦੀਆਂ ਸੰਗਤਾਂ ਨੇ ਪ੍ਰਭਾਤ ਫੇਰੀ ਸਜਾਈ

ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਰਾਮਪੁਰ-ਪੁਰਖਾਲੀ ਦੀ ਸਮੂਹ ਸੰਗਤ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ਰਧਾ ਨਾਲ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ। ਇਸੇ ਲੜੀ ਤਹਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਖ਼ਰੀ ਪ੍ਰਭਾਤ ਫੇਰੀ ਸਜਾਈ ਗਈ।

ਅਜੀਤ ਡੈਸਕ 23-11-2026
ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਰਾਮਪੁਰ-ਪੁਰਖਾਲੀ ਦੀ ਸਮੂਹ ਸੰਗਤ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ਰਧਾ ਨਾਲ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ। ਇਸੇ ਲੜੀ ਤਹਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਖ਼ਰੀ ਪ੍ਰਭਾਤ ਫੇਰੀ ਸਜਾਈ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਤੇ ਪੂਰੇ ਪਿੰਡ ਵਿਚ ਗੁਰਬਾਣੀ ਦੇ ਸ਼ਬਦਾਂ ਨਾਲ ਰੂਹਾਨੀ ਮਾਹੌਲ ਸਿਰਜਿਆ ਗਿਆ। ਪ੍ਰਭਾਤ ਫੇਰੀ ’ਚ ਪਿੰਡ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸਰਬੱਤ ਦੇ ਭਲੇ, ਆਪਸੀ ਪਿਆਰ, ਸਾਂਝ ਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ 42 ਸਾਲ ਬਾਅਦ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ 1984 ਦੰਗਾ ਪੀੜਤ ਬਾਬਾ ਹਰਨਾਮ ਸਿੰਘ ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਿਰੀ ਪਰਿਵਾਰ ਵਲੋਂ ਕਰਵਾਏ 32ਵੇਂ ਸ੍ਰੀ ਅਖੰਡ ਹਰਿਨਾਮ ਮਹਾਂ ਸੰਕੀਰਤਨ ਦੀ ਸਤਵੀਰ। ਸ੍ਰੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।