42 ਸਾਲ ਬਾਅਦ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ 1984 ਦੰਗਾ ਪੀੜਤ ਬਾਬਾ ਹਰਨਾਮ ਸਿੰਘ
ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੱਤਰ ਲਿਖ ਕੇ 30 ਦਿਨਾਂ ਵਿਚ ਕੇਸ ਦੀ ਸਥਿਤੀ ਦੱਸਣ ਦੀ ਕੀਤੀ ਮੰਗ
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਆਪਣਾ ਘਰ ਤੇ ਸਾਮਾਨ ਗੁਆਉਣ ਵਾਲੇ ਬਾਬਾ ਹਰਨਾਮ ਸਿੰਘ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਮਿਲ ਸਕਿਆ। 80 ਸਾਲ ਦੀ ਉਮਰ ਵਿਚ ਵੀ ਇਨਸਾਫ਼ ਦੀ ਆਸ ਲਾਈ ਬੈਠੇ ਬਾਬਾ ਹਰਿਨਾਮ ਸਿੰਘ ਦਾ ਮਾਮਲਾ ਹੁਣ ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ ਆਪਣੇ ਹੱਥ ਵਿਚ ਲਿਆ ਹੈ।
ਐ
ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨਾਲ ਬਾਬਾ ਹਰਨਾਮ ਸਿੰਘ।
23-11-2026
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਆਪਣਾ ਘਰ ਤੇ ਸਾਮਾਨ ਗੁਆਉਣ ਵਾਲੇ ਬਾਬਾ ਹਰਨਾਮ ਸਿੰਘ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਮਿਲ ਸਕਿਆ। 80 ਸਾਲ ਦੀ ਉਮਰ ਵਿਚ ਵੀ ਇਨਸਾਫ਼ ਦੀ ਆਸ ਲਾਈ ਬੈਠੇ ਬਾਬਾ ਹਰਿਨਾਮ ਸਿੰਘ ਦਾ ਮਾਮਲਾ ਹੁਣ ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ ਆਪਣੇ ਹੱਥ ਵਿਚ ਲਿਆ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਕੇਸ ਦੀ ਮੌਜੂਦਾ ਸਥਿਤੀ ਬਾਰੇ 30 ਦਿਨਾਂ ਦੇ ਅੰਦਰ ਜਾਣਕਾਰੀ ਦੇਣ ਤੇ ਮੁਆਵਜ਼ੇ ਦੀ ਕਾਰਵਾਈ ਜਲਦ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬਾਬਾ ਹਰਨਾਮ ਸਿੰਘ ਸਾਲ 1984 ਵਿਚ ਕਾਨਪੁਰ ਸਥਿਤ ਹਿੰਦੁਸਤਾਨ ਐਰੋਨੌਟਿਕਸ ਲਿਮਟਿਡ ਵਿਚ ਬਤੌਰ ਫਿਟਰ ਨੌਕਰੀ ਕਰਦੇ ਸਨ। 2 ਨਵੰਬਰ 1984 ਨੂੰ ਦੰਗਿਆਂ ਦੌਰਾਨ ਦੰਗਾਕਾਰੀਆਂ ਨੇ ਉਨ੍ਹਾਂ ਦੇ ਘਰ ਨੂੰ ਲੁੱਟਣ ਤੋਂ ਬਾਅਦ ਬਾਕੀ ਸਾਮਾਨ ਨੂੰ ਅੱਗ ਲਗਾ ਦਿੱਤੀ ਸੀ। ਇਸ ਘਟਨਾ ਸੰਬੰਧੀ ਥਾਣਾ ਚਕੇਰੀ, ਕਾਨਪੁਰ ਵਿਖੇ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸ ਵਿਚ ਲੁੱਟੇ ਗਏ ਸਾਮਾਨ ਦੀ ਕੀਮਤ 48,118 ਰੁਪਏ ਦਰਜ ਕੀਤੀ ਗਈ ਸੀ। ਹਾਲਾਂਕਿ, ਉਸ ਸਮੇਂ ਪੀੜਤ ਪਰਿਵਾਰ ਨੂੰ ਕੇਵਲ 2,000 ਰੁਪਏ ਦੀ ਤੁਰੰਤ ਸਹਾਇਤਾ ਹੀ ਮਿਲ ਸਕੀ। ਸਾਲ 1985 ਵਿਚ ਬਾਬਾ ਹਰਨਾਮ ਸਿੰਘ ਦਾ ਪਰਿਵਾਰ ਕਾਨਪੁਰ ਛੱਡ ਕੇ ਰੂਪਨਗਰ ਆ ਵਸਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁਆਵਜ਼ੇ ਲਈ ਲੰਮਾ ਸਮਾਂ ਸਰਕਾਰੀ ਦਫ਼ਤਰਾਂ ਤੇ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚ ਕੀਤੀ ਪਰ 20 ਮਾਰਚ 2010 ਨੂੰ ਉੱਤਰ ਪ੍ਰਦੇਸ਼ ਸਰਕਾਰ ਵਲੋਂ ਉਨ੍ਹਾਂ ਦਾ ਮੁਆਵਜ਼ੇ ਦਾ ਦਾਅਵਾ ਰੱਦ ਕਰ ਦਿੱਤਾ ਗਿਆ। ਇਸ ਦੇ ਵਿਰੋਧ ਵਿਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਵੀ ਫ਼ਰਿਆਦ ਕੀਤੀ ਗਈ, ਜਿਸ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਾਰਵਾਈ ਲਈ ਪੱਤਰ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਮਾਮਲੇ ਦਾ ਕੋਈ ਅੰਤਿਮ ਨਿਪਟਾਰਾ ਨਹੀਂ ਹੋ ਸਕਿਆ। ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ ਕਿਹਾ ਕਿ ਬਾਬਾ ਹਰਨਾਮ ਸਿੰਘ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੋਂ 30 ਦਿਨਾਂ ਵਿਚ ਕੇਸ ਦੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਆਸ ਹੈ ਕਿ ਬਾਬਾ ਜੀ ਦੀ ਵਧਦੀ ਉਮਰ ਨੂੰ ਦੇਖਦਿਆਂ ਮਾਮਲੇ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ 1984 ਦੇ ਹੋਰ ਪੀੜਤ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਮੁਆਵਜ਼ੇ ਦੇ ਮਾਮਲੇ ਲੰਬਿਤ ਹਨ ਤਾਂ ਉਹ ਸੰਪਰਕ ਕਰ ਸਕਦੇ ਹਨ।