23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਸਾਥੀ ਜ਼ਖ਼ਮੀ

ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਇਲਾਕੇ ਅਧੀਨ ਪੈਂਦੇ ਪਿੰਡ ਬੜੀਵਾਲ ਵਿਖੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਸ ਨੇ ਕਾਰ ਚਾਲਕ ਦੀ ਪਛਾਣ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 23-11-2026
ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਇਲਾਕੇ ਅਧੀਨ ਪੈਂਦੇ ਪਿੰਡ ਬੜੀਵਾਲ ਵਿਖੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਸ ਨੇ ਕਾਰ ਚਾਲਕ ਦੀ ਪਛਾਣ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗਿਆਨ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਸਤਾਬਗੜ੍ਹ, ਜ਼ਿਲ੍ਹਾ ਲੁਧਿਆਣਾ ਆਪਣੇ ਭਤੀਜੇ ਜੀਤ ਸਿੰਘ (21) ਪੁੱਤਰ ਸ਼ਾਮ ਸਿੰਘ ਅਤੇ ਗੁਰਦਿੱਤ ਸਿੰਘ (21) ਪੁੱਤਰ ਅਵਤਾਰ ਸਿੰਘ ਨਾਲ 21 ਨਵੰਬਰ ਨੂੰ ਪਿੰਡ ਕਾਹਨਪੁਰ ਖੂਹੀ ਵਿਖੇ ਪਸ਼ੂ ਦੇਖਣ ਆਏ ਸਨ। ਪਸ਼ੂ ਦੇਖਣ ਉਪਰੰਤ ਉਹ ਰੂਪਨਗਰ ਵੱਲ ਜਾ ਰਹੇ ਸਨ। ਗਿਆਨ ਸਿੰਘ ਆਪਣੇ ਮੋਟਰਸਾਈਕਲ ’ਤੇ ਅੱਗੇ ਜਾ ਰਿਹਾ ਸੀ, ਜਦਕਿ ਜੀਤ ਸਿੰਘ ਤੇ ਗੁਰਦਿੱਤ ਸਿੰਘ ਮੋਟਰਸਾਈਕਲ ’ਤੇ ਉਸ ਦੇ ਪਿੱਛੇ ਆ ਰਹੇ ਸਨ। ਜਦੋਂ ਉਹ ਉਕਤ ਸਥਾਨ ਲਾਗੇ ਪੁੱਜੇ ਤਾਂ ਨੂਰਪੁਰ ਬੇਦੀ ਵਾਲੇ ਪਾਸਿਓਂ ਆ ਰਹੀ ਇਕ ਚਿੱਟੇ ਰੰਗ ਦੀ ਆਈ-20 ਕਾਰ ਦੇ ਚਾਲਕ ਨਾਲ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਸੜਕ ’ਤੇ ਜਾ ਡਿੱਗੇ ਅਤੇ ਕਾਰ ਜੀਤ ਸਿੰਘ ਉੱਪਰੋਂ ਲੰਘ ਗਈ। ਹਾਦਸੇ ਵਿਚ ਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਦਿੱਤ ਸਿੰਘ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ। ਸ਼ਿਕਾਇਤਕਰਤਾ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਕੁਝ ਦੂਰੀ ’ਤੇ ਕਾਰ ਰੋਕੀ ਅਤੇ ਮੌਕੇ ’ਤੇ ਆ ਗਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਝੱਜ, ਥਾਣਾ ਨੂਰਪੁਰ ਬੇਦੀ ਵਜੋਂ ਦੱਸੀ। ਹਾਦਸੇ ਦੀ ਸੂਚਨਾ ਮਿਲਣ ’ਤੇ ਨੂਰਪੁਰ ਬੇਦੀ ਪੁਲਿਸ ਦੀ ਟੀਮ ਮੌਕੇ ’ਤੇ ਪੁੱਜੀ। ਮ੍ਰਿਤਕ ਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾਇਆ, ਜਦਕਿ ਜ਼ਖ਼ਮੀ ਗੁਰਦਿੱਤ ਸਿੰਘ ਨੂੰ ਇਲਾਜ ਲਈ ਸੀ. ਐੱਚ. ਸੀ. ਸਿੰਘਪੁਰ ਲਿਜਾਇਆ ਗਿਆ। ਉੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜੀ. ਐਮ. ਸੀ. ਐੱਚ. ਸੈਕਟਰ-32, ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਇਸ ਮਾਮਲੇ ਸੰਬੰਧੀ ਗਿਆਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੂਰਪੁਰ ਬੇਦੀ ਦੀ ਪੁਲਿਸ ਨੇ ਕਾਰ ਦੇ ਚਾਲਕ ਗੁਰਪ੍ਰੀਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨਗਰ ਕੌਂਸਲਾਂ ’ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਰਿਪੋਰਟ ਜਨਤਕ ਕਰਨ ਕੈਬਨਿਟ ਮੰਤਰੀ ਬੈਂਸ-ਭਾਜਪਾ ਅਗਲੀ ਖ਼ਬਰ 42 ਸਾਲ ਬਾਅਦ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ 1984 ਦੰਗਾ ਪੀੜਤ ਬਾਬਾ ਹਰਨਾਮ ਸਿੰਘ ਐਡਵੋਕੇਟ ਅਭਿਮਨਿਊ ਸਿੰਘ ਰਾਣਾ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।