23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਨੇ ਪ੍ਰਵਾਸੀ ਆਬਾਦੀ ਵਾਲੇ ਖੇਤਰ ’ਚ ਲਗਾਇਆ ਟੀਕਾਕਰਨ ਕੈਂਪ

ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਵਲੋਂ ਪ੍ਰਵਾਸੀ ਆਬਾਦੀ ਵਾਲੇ ਖੇਤਰ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ। ਇਸ ਕੈਂਪ ਦੌਰਾਨ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਰਕਾਰੀ ਟੀਕਾਕਰਨ ਪ੍ਰੋਗਰਾਮ ਤਹਿਤ ਲੋੜੀਂਦੇ ਟੀਕੇ ਲਗਾਏ ਗਏ ਅਤੇ ਉਨ੍ਹਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।

ਅਜੀਤ ਡੈਸਕ 23-11-2026
ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਵਲੋਂ ਪ੍ਰਵਾਸੀ ਆਬਾਦੀ ਵਾਲੇ ਖੇਤਰ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ। ਇਸ ਕੈਂਪ ਦੌਰਾਨ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਰਕਾਰੀ ਟੀਕਾਕਰਨ ਪ੍ਰੋਗਰਾਮ ਤਹਿਤ ਲੋੜੀਂਦੇ ਟੀਕੇ ਲਗਾਏ ਗਏ ਅਤੇ ਉਨ੍ਹਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਾਂ ਨੂੰ ਬੱਚਿਆਂ ਦਾ ਸਮੇਂ ਸਿਰ ਸੰਪੂਰਨ ਟੀਕਾਕਰਨ ਕਰਵਾਉਣ ਅਤੇ ਮਾਂ ਤੇ ਬੱਚੇ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਆਨੰਦ ਘਈ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਬੱਚੇ ਅਤੇ ਹਰ ਗਰਭਵਤੀ ਔਰਤ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਵੀ ਸਿਹਤ ਸਹੂਲਤਾਂ ਦਾ ਬਰਾਬਰ ਲਾਭ ਮਿਲਣਾ ਚਾਹੀਦਾ ਹੈ। ਕੈਂਪ ਨੂੰ ਸਫਲ ਬਣਾਉਣ ਲਈ ਸਿਹਤ ਸੁਪਰਵਾਈਜ਼ਰ ਜਗਤਾਰ ਸਿੰਘ, ਏ. ਐਨ. ਐਮ. ਵੀਨਾ ਰਾਣੀ, ਸਿਹਤ ਕਰਮਚਾਰੀ ਹਰਜੀਤ ਸਿੰਘ ਅਤੇ ਆਸ਼ਾ ਵਰਕਰਾਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ।
ਪਿਛਲੀ ਖ਼ਬਰ ਪੀ. ਪੀ. ਐਸ. ਸੀ. ਭਰਤੀ ਬੇਨਿਯਮੀਆਂ ’ਤੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ-ਡਾ. ਚੀਮਾ ਅਗਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ’ ਚ ਸਜਾਇਆ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ ਚ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।