23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖ਼ਾਲਸਾ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ.

ਅਜੀਤ ਡੈਸਕ 24-11-2026
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਪੁਰਾਤਨ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ।ਇਸ ਸਬੰਧੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ ਇੱਕ ਧਾਰਮਿਕ ਦੀਵਾਨ ਸਜਾਇਆ ਗਿਆ।ਉਨ੍ਹਾਂ ਦੱਸਿਆ ਕਿ ਸਾਰਿਆਂ ਤੋਂ ਪਹਿਲਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਾਖੀਆਂ, ਕਵੀਸ਼ਰੀ ਸ਼ਬਦ ਗਾਇਣ ਕੀਤਾ ਗਿਆ।ਇਸ ਮੌਕੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਵਾਲੀਆ ਵਲੋਂ ਵਿਦਿਆਰਥੀਆਂ ਦੇ ਨਾਲ ਗੁਰੂ ਸਾਹਿਬ ਦੇ ਜੀਵਨ ਸਬੰਧੀ ਸਾਂਝ ਪਾਈ ਗਈ ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਅੰਦਰ ਪੂਰੀ ਤਰ੍ਹਾਂ ਸਾਰਥਿਕ ਹਨ।ਇਸ ਲਈ ਉਨ੍ਹਾਂ ਤੇ ਅਮਲ ਕਰਦੇ ਹੋਏ ਲੋੜਵੰਦਾਂ ਦੀ ਮਦਦ ਲਈ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਓ।ਇਸ ਮੌਕੇ ਉੱਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ . ਏ . ਵੀ . ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਡੇਰਾ ਬਾਬਾ ਪੀਰ ਫਲਾਹੀ ਵਿਖੇ 13ਵਾਂ ਵਿਸ਼ਾਲ ਕੁਸ਼ਤੀ ਦੰਗਲ 26 ਨੂੰ 24 ਨੂੰ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ - ਪਹਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।