23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਯੂਰੀਆ ਖਾਦ ਲੈਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹੈ ਕਿਸਾਨਾਂ ਨੂੰ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਭਾਵੇਂ ਸਰਕਾਰ ਵਲੋਂ ਖੇਤੀਬਾੜੀ ਮਹਿਕਮੇ ਨੂੰ ਕਿਸਾਨਾਂ ਦੀ ਸਹੂਲਤਾਵਾਂ ਲਈ ਬਣਾਇਆ ਗਿਆ ਹੈ ਪ੍ਰੰਤੂ ਕਿਸਾਨਾਂ ਵਿਚ ਇਸ ਮਹਿਕਮੇ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਕਣਕ ਦੀ ਬਿਜਾਈ ਦਾ ਸਮਾਂ ਨਜ਼ਦੀਕ ਹੋਣ ਕਾਰਨ ਕਿਸਾਨਾਂ ਨੂੰ ਯੂਰੀਆ ਖਾਦ ਪ੍ਰਾਪਤ ਕਰਨ ਦੇ ਲਈ ਭਟਕਣਾ ਪੈ ਰਿਹਾ ਹੈ।

ਅਜੀਤ ਡੈਸਕ 24-11-2026
ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਭਾਵੇਂ ਸਰਕਾਰ ਵਲੋਂ ਖੇਤੀਬਾੜੀ ਮਹਿਕਮੇ ਨੂੰ ਕਿਸਾਨਾਂ ਦੀ ਸਹੂਲਤਾਵਾਂ ਲਈ ਬਣਾਇਆ ਗਿਆ ਹੈ ਪ੍ਰੰਤੂ ਕਿਸਾਨਾਂ ਵਿਚ ਇਸ ਮਹਿਕਮੇ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਕਣਕ ਦੀ ਬਿਜਾਈ ਦਾ ਸਮਾਂ ਨਜ਼ਦੀਕ ਹੋਣ ਕਾਰਨ ਕਿਸਾਨਾਂ ਨੂੰ ਯੂਰੀਆ ਖਾਦ ਪ੍ਰਾਪਤ ਕਰਨ ਦੇ ਲਈ ਭਟਕਣਾ ਪੈ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਪ੍ਰਾਈਵੇਟ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਤੇ ਯੂਰੀਆ ਖਾਦ ਰੱਖੀ ਗਈ ਹੈ ਪ੍ਰੰਤੂ ਅਫ਼ਸੋਸ ਉਹ ਖਾਦ ਉਸ ਕਿਸਾਨ ਨੂੰ ਹੀ ਦਿੰਦੇ ਹਨ ਜੋ ਉਨ੍ਹਾਂ ਤੋਂ ਮਹਿੰਗੀਆਂ ਦਵਾਈਆਂ ਖ਼ਰੀਦ ਕੇ ਲੈ ਜਾਂਦਾ ਹੈ। ਬਾਕੀ ਕਿਸਾਨਾਂ ਨੂੰ ਉਹ ਯੂਰੀਆ ਖਾਦ ਨਹੀਂ ਦਿੰਦੇ ਉਣਨਾ ਵਲੋਂ ਆਪਣੇ ਗ੍ਰਾਹਕ ਕਿਸਾਨਾਂ ਦੀਆਂ ਕਾਪੀਆਂ ਬਣਾਈਆਂ ਗਈਆਂ ਹਨ। ਇਲਾਕੇ ਦੇ ਕਿਸਾਨਾਂ ਨੇ ਸਥਾਨਕ ਖੇਤੀਬਾੜੀ ਮਹਿਕਮੇ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਕਿਸਾਨਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਨ। ਇਹ ਸੰਬੰਧ ਵਿਚ ਜਦੋਂ ਜ਼ਿਲ੍ਹਾ ਰੂਪਨਗਰ ਦੇ ਖੇਤੀਬਾੜੀ ਦੇ ਉੱਚ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਕੋਈ ਵੀ ਲਿਖਤੀ ਸ਼ਿਕਾਇਤ ਨਹੀਂ ਪ੍ਰਾਪਤ ਹੋਈ ਜੇਕਰ ਇਸ ਸੰਬੰਧ ਵਿਚ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦੁਕਾਨਦਾਰ ਪ੍ਰਤੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪ੍ਰੰਤੂ ਫਿਰ ਵੀ ਉਹ ਚੈੱਕ ਕਰਵਾ ਰਹੇ ਹਨ।
ਪਿਛਲੀ ਖ਼ਬਰ ਤਿੰਨ ਦਿਨ ਤੋਂ ਲਾਪਤਾ ਨੌਜਵਾਨ ਦੀ ਸੰਘੋਲ ਦੇ ਟੋਭੇ ਚੋਂ ਮਿਲੀ ਲਾਸ਼ ਅਗਲੀ ਖ਼ਬਰ ਡੀ . ਏ . ਵੀ . ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।