25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੁਕਾਰੀ ਵਿਖੇ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਹੋਏ ਰਫ਼ੂ ਚੱਕਰ

ਨੂਰਪੁਰ ਬੇਦੀ, 24, ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੇੜਲੇ ਪਿੰਡ ਮੁਕਾਰੀ ਵਿਚ ਚੋਰਾਂ ਵਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣਿਆਂ ਸਮੇਤ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਘਰ ਦੇ ਮਾਲਕ ਦੀ ਗੈਰ-ਮੌਜੂਦਗੀ ਦਾ ਫ਼ਾਇਦਾ ਉਠਾਉਂਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਰਫ਼ੂ ਚੱਕਰ ਹੋ ਗਏ।

ਅਜੀਤ ਡੈਸਕ 25-11-2026
ਨੂਰਪੁਰ ਬੇਦੀ, 24, ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੇੜਲੇ ਪਿੰਡ ਮੁਕਾਰੀ ਵਿਚ ਚੋਰਾਂ ਵਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣਿਆਂ ਸਮੇਤ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਘਰ ਦੇ ਮਾਲਕ ਦੀ ਗੈਰ-ਮੌਜੂਦਗੀ ਦਾ ਫ਼ਾਇਦਾ ਉਠਾਉਂਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਰਫ਼ੂ ਚੱਕਰ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਮੁਕਾਰੀ ਦੇ ਰਹਿਣ ਵਾਲੇ ਪਰਦੀਪ ਸਿੰਘ ਪੁੱਤਰ ਕਰਮ ਚੰਦ ਨੇ ਦੱਸਿਆ ਕਿ ਉਹ ਬੀਤੀ 12 ਨਵੰਬਰ ਨੂੰ ਰਿਸ਼ਤੇਦਾਰੀ ਵਿਚ ਬਾਹਰ ਗਏ ਹੋਏ ਸਨ। 24 ਨਵੰਬਰ ਨੂੰ ਸਵੇਰੇ ਕਰੀਬ 11:30 ਵਜੇ ਜਦੋਂ ਉਹ ਘਰ ਵਾਪਸ ਪਹੁੰਚੇ ਤਾਂ ਬਾਹਰਲੇ ਦਰਵਾਜ਼ੇ ਨੂੰ ਤਾਲਾ ਲੱਗਿਆ ਹੋਇਆ ਸੀ, ਜਦਕਿ ਅੰਦਰਲੇ ਮੁੱਖ ਲੱਕੜ ਦੇ ਦਰਵਾਜ਼ੇ ਨੂੰ ਤੋੜਿਆ ਹੋਇਆ ਸੀ। ਘਰ ਅੰਦਰ ਜਾ ਕੇ ਦੇਖਿਆ ਤਾਂ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ ਅਤੇ ਬੈੱਡ, ਅਲਮਾਰੀਆਂ ਤੇ ਪੇਟੀਆਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ। ਸਮਾਨ ਦੀ ਜਾਂਚ ਕਰਨ ਤੇ ਘਰ ਵਿਚੋਂ ਸੋਨੇ ਦੀਆਂ ਦੋ ਮੁੰਦਰੀਆਂ, ਸੋਨੇ ਦੀ ਇੱਕ ਚੇਨ, ਕੰਨਾਂ ਦੇ ਝੁਮਕਿਆਂ ਦਾ ਇੱਕ ਜੋੜਾ ਅਤੇ ਝਾਂਜਰਾਂ ਦੇ ਦੋ ਜੋੜੇ ਗ਼ਾਇਬ ਸਨ। ਪ੍ਰਦੀਪ ਸਿੰਘ ਅਨੁਸਾਰ ਚੋਰ ਘਰ ਦੇ ਪਿਛਲੇ ਪਾਸਿਉਂ ਖੇਤਾਂ ਵਲੋਂ ਆਏ ਅਤੇ ਕਰੀਬ 10 ਫੁੱਟ ਉੱਚੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਕੰਧ ਉੱਪਰ ਹੱਥਾਂ ਅਤੇ ਪੈਰਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ । ਇਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਥਾਣਾ ਨੂਰਪੁਰ ਬੇਦੀ ਤੋਂ ਜਾਂਚ ਅਧਿਕਾਰੀ ਪ੍ਰਦੀਪ ਸ਼ਰਮਾ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਜਲਦ ਹੀ ਚੋਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਰੋਟਰੀ ਕਲੱਬ ਮੋਰਿੰਡਾ ਨੇ ਲਗਾਈ ਮਿੱਠੇ ਦੁੱਧ ਦੀ ਛਬੀਲ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ ਦੇ ਫ਼ੇਲ੍ਹ ਰਾਣਾ ਕੇ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।