25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ਼ ਨਿੱਕੂਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਪੁਰਾਤਨ ਧਾਰਮਿਕ ਮਰਿਆਦਾ ਅਨੁਸਾਰ ਸਜਾਇਆ ਗਿਆ, ਇਹ ਨਗਰ ਕੀਰਤਨ ਐਸ ਜੀ ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਆਰੰਭ ਹੋਇਆ।

ਅਜੀਤ ਡੈਸਕ 25-11-2026
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ਼ ਨਿੱਕੂਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਪੁਰਾਤਨ ਧਾਰਮਿਕ ਮਰਿਆਦਾ ਅਨੁਸਾਰ ਸਜਾਇਆ ਗਿਆ, ਇਹ ਨਗਰ ਕੀਰਤਨ ਐਸ ਜੀ ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਆਰੰਭ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਅੱਜ ਵੀ ਚਾਨਣ ਮੁਨਾਰਾ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਸੇਵਾ, ਸਮਾਨਤਾ ਅਤੇ ਮਾਨਵਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸੁੰਦਰ ਢੰਗ ਨਾਲ ਸਜਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨਗਰ ਕੀਰਤਨ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਸੀ। ਪਾਲਕੀ ਸਾਹਿਬ ਦੇ ਪਿੱਛੇ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਗੁਰਬਾਣੀ ਦਾ ਕੀਰਤਨ ਕਰਦੀਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ। ਨਗਰ ਕੀਰਤਨ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ, ਚੋਈ ਬਾਜ਼ਾਰ, ਅਟਾਰੀ ਬਾਜ਼ਾਰ, ਮੁੱਖ ਬਾਜ਼ਾਰ, ਕਲਗ਼ੀਧਰ ਮਾਰਕੀਟ ਅਤੇ ਰਵਿਦਾਸ ਚੌਕ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਐਸ ਜੀ ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਾਈ ਨੰਦ ਲਾਲ ਪਬਲਿਕ ਸਕੂਲ ਅਤੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੀਆਂ ਬੈਂਡ ਪਾਰਟੀਆਂ ਨੇ ਮਨਮੋਹਕ ਧਾਰਮਿਕ ਧੁਨਾਂ ਪੇਸ਼ ਕਰਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਵੱਖ-ਵੱਖ ਥਾਵਾਂ ’ਤੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਲਈ ਥਾਂ-ਥਾਂ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੇ ਪ੍ਰਸ਼ਾਦ ਦੇ ਪ੍ਰਬੰਧ ਵੀ ਕੀਤੇ ਗਏ ਸਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪ੍ਰਿਤਪਾਲ ਸਿੰਘ ਗੰਡਾ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਮਾਤਾ ਗੁਰਚਰਨ ਕੌਰ ਪ੍ਰਧਾਨ, ਇਸਤਰੀ ਸਤਿਸੰਗ ਸਭਾ, ਸਾਬਕਾ ਕੌਂਸਲਰ ਇੰਦਰਜੀਤ ਕੋਸਲ, ਗੁਰਕੀਰਤ ਸਿੰਘ ਬਚਨ, ਜਸਵੀਰ ਸਿੰਘ ਅਰੋੜਾ , ਕੌਂਸਲਰ ਦੀਪਕ ਆਂਗਰਾ, ਜਸਪਾਲ ਸਿੰਘ ਗੂੰਬਰ, ਭੁਪਿੰਦਰ ਪਾਲ ਸਿੰਘ ਤਲਵਾੜ , ਗੁਰਜਤਿੰਦਰ ਪਾਲ ਸਿੰਘ, ਦਵਿੰਦਰ ਸਿੰਘ ਰਾਣਾ, ਪ੍ਰੇਮ ਸਿੰਘ ਬਾਸੋਵਾਲ, ਆਤਮਾ ਸਿੰਘ ਘੱਟੀਵਾਲ, ਡਾਕਟਰ ਆਤਮਾ ਸਿੰਘ ਰਾਣਾ ਸੁਰਿੰਦਰ ਸਿੰਘ ਮਟੌਰ, ਹਰਦੇਵ ਸਿੰਘ ਦੇਬੀ, ਠੇਕੇਦਾਰ ਗੁਰਨਾਮ ਸਿੰਘ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਪ੍ਰੀਤ ਕੌਰ ਤੋਂ ਇਲਾਵਾ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ 38 ਵਾਂ ਹਕੀਮ ਖ਼ੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ-ਨਜ਼ਲਾ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।