24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚਰਨਪ੍ਰੀਤ ਸਿੰਘ ਨੇ ਐਥਲੈਟਿਕਸ ਵਿਚ ਜਿੱਤੇ ਤਿੰਨ ਤਗਮੇ

ਕਾਨਪੁਰ ਖੂਹੀ, 24 ਨਵੰਬਰ, (ਗੁਰਬੀਰ ਸਿੰਘ ਵਾਲੀਆ)-ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਬੁਲੰਦ ਹੌਸਲਿਆਂ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਗੱਲ ਨੂੰ ਸੱਚ ਕਰ ਵਿਖਾਇਆ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਹੋਣਹਾਰ ਵਿਦਿਆਰਥੀ ਚਰਨਪ੍ਰੀਤ ਸਿੰਘ ਨੇ, ਵਿਸ਼ੇਸ਼ ਲੋੜਾਂ ਵਾਲੇ ਇਸ ਵਿਦਿਆਰਥੀ ਨੇ ਐਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 25-11-2026
ਕਾਨਪੁਰ ਖੂਹੀ, 24 ਨਵੰਬਰ, (ਗੁਰਬੀਰ ਸਿੰਘ ਵਾਲੀਆ)-ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਬੁਲੰਦ ਹੌਸਲਿਆਂ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਗੱਲ ਨੂੰ ਸੱਚ ਕਰ ਵਿਖਾਇਆ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਹੋਣਹਾਰ ਵਿਦਿਆਰਥੀ ਚਰਨਪ੍ਰੀਤ ਸਿੰਘ ਨੇ, ਵਿਸ਼ੇਸ਼ ਲੋੜਾਂ ਵਾਲੇ ਇਸ ਵਿਦਿਆਰਥੀ ਨੇ ਐਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ। ਚਰਨਪ੍ਰੀਤ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਰੂਪਨਗਰ ਵਿਖੇ ਸੋਨੇ ਦਾ ਤਮਗ਼ਾ, ਰਾਜ ਪੱਧਰੀ ਮੁਕਾਬਲਿਆਂ ਵਿਚ ਹੁਸ਼ਿਆਰਪੁਰ ਵਿਖੇ ਚਾਂਦੀ ਦਾ ਤਮਗ਼ਾ ਅਤੇ ਸਪੈਸ਼ਲ ਉਲੰਪਿਕਸ ਭਾਰਤ ਪੰਜਾਬ ਸਟੇਟ ਖੇਡਾਂ ਵਿਚ ਲੁਧਿਆਣਾ ਵਿਖੇ ਸੋਨੇ ਦਾ ਤਮਗ਼ਾ ਜਿੱਤਿਆ। ਉਸ ਦੀਆਂ ਇਹ ਪ੍ਰਾਪਤੀਆਂ ਲਗਨ, ਅਣਥੱਕ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹਨ। ਸਕੂਲ ਇੰਚਾਰਜ ਤਜਿੰਦਰ ਸਿੰਘ ਨੇ ਕਿਹਾ ਕਿ ਚਰਨਪ੍ਰੀਤ ਦੀ ਕਾਮਯਾਬੀ ਸਿਰਫ਼ ਤਮਗਿਆਂ ਤੱਕ ਸੀਮਤ ਨਹੀਂ, ਸਗੋਂ ਇਹ ਹੌਸਲੇ, ਆਤਮ-ਵਿਸ਼ਵਾਸ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਦੀ ਪ੍ਰੇਰਨਾਦਾਇਕ ਮਿਸਾਲ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ, ਸਕੂਲ ਇੰਚਾਰਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਚਰਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਹੋਰ ਚੁਣੌਤੀ ਕਿਸੇ ਵਿਦਿਆਰਥੀ ਦੀ ਪ੍ਰਤਿਭਾ ਅਤੇ ਸੁਪਨਿਆਂ ਦੀ ਰਾਹ ਵਿਚ ਰੁਕਾਵਟ ਨਹੀਂ ਬਣ ਸਕਦੀ। ਚਰਨਪ੍ਰੀਤ ਦੀ ਸਫਲਤਾ ਹੋਰਨਾਂ ਵਿਦਿਆਰਥੀਆਂ, ਖ਼ਾਸ ਕਰਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ। ਇਸ ਮੌਕੇ ਲੈਕਚਰਾਰ ਸੁਖਪ੍ਰੀਤ ਸਿੰਘ, ਸਤਨਾਮ ਸਿੰਘ, ਸੁਨੀਤਾ ਰਾਣੀ, ਜਗਬੀਰ ਕੌਰ, ਜਸਵਿੰਦਰ ਕੌਰ, ਸੋਮ ਨਾਥ, ਰਾਜਿੰਦਰ ਕੁਮਾਰ, ਰਜਨੀਸ਼ ਕੁਮਾਰ, ਸੋਹਨ ਸਿੰਘ ਚਾਹਲ, ਨਰਿੰਦਰ ਸਿੰਘ, ਹਰਪ੍ਰੀਤ ਕੌਰ, ਕਮਲੇਸ਼ ਕੌਰ , ਪੂਨਮ ਕੁਮਾਰੀ, ਸੁਖਵਿੰਦਰ ਕੌਰ, ਜੋਤੀ ਬਾਲਾ, ਮਨਪ੍ਰੀਤ ਕੌਰ, ਸਤਿੰਦਰ ਕੌਰ, ਸੁਮਨ ਰਾਣੀ, ਸਤਵਿੰਦਰ ਕੌਰ, ਜਸਵੀਰ ਕੌਰ, ਸੰਦੀਪ ਕੌਰ, ਪਰੇਹਾ, ਰੰਜਨਾ ਸ਼ਰਮਾ, ਸੁਰਿੰਦਰ ਕੌਰ, ਅਲਕਾ ਰਾਣੀ, ਪ੍ਰਵੀਨ ਕੁਮਾਰੀ, ਇੰਦਰਪਾਲ ਸਿੰਘ, ਮਨਿੰਦਰ ਸਿੰਘ, ਸੰਧਿਆ ਦੇਵੀ ਅਤੇ ਰਾਣੀ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਨੇ 29ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।