24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਪਿਛਲੇ ਦੋ ਦਿਨਾਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਸਵੇਰੇ ਪਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਵਾਈ।

ਅਜੀਤ ਡੈਸਕ 25-11-2026
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਪਿਛਲੇ ਦੋ ਦਿਨਾਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਸਵੇਰੇ ਪਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਵਰਣਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ, ਬਰਾਬਰਤਾ, ਸੱਚੀ-ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੀਪ ਸਿੰਘ ਹੈਪੀ, ਸੰਦੀਪ ਸਿੰਘ ਕਲੌਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਹਲਕਾ ਕੁਆਰਡੀਨੇਟਰ ਦਯਾ ਸਿੰਘ ਸੰਧੂ, ਜਥੇਦਾਰ ਮਨਜਿੰਦਰ ਸਿੰਘ ਬਰਾੜ, ਭਾਈ ਜਸਵੀਰ ਸਿੰਘ ਸੂਰੇਵਾਲ , ਜਸ਼ਨਜੋਤ ਸਿੰਘ , ਤਖ਼ਤ ਸਾਹਿਬ ਦੇ ਪੰਜ ਪਿਆਰਾ ਸਾਹਿਬਾਨ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੰਚ-ਰੰਗਮੰਚ ਵਲੋਂ ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਲਾਈਟ ਐਂਡ ਸਾਊਂਡ ਨਾਟਕ ‘ਦਾਸਤਾਨ-ਏ-ਅੰਮ੍ਰਿਤਸਰ’ ਦੀ ਪੇਸ਼ਕਾਰੀ ਅੱਜ ਅਗਲੀ ਖ਼ਬਰ ਚਰਨਪ੍ਰੀਤ ਸਿੰਘ ਨੇ ਐਥਲੈਟਿਕਸ ਵਿਚ ਜਿੱਤੇ ਤਿੰਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।