ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਵਿਦਿਆਰਥੀਆਂ ਨੂੰ ਵੰਡੇ ਸਰਦੀਆਂ ਦੇ ਕੱਪੜੇ
ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਸਰਕਾਰੀ ਮਿਡਲ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਕੱਪੜਿਆਂ ਵਜੋਂ ਬਲੇਜ਼ਰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਜਯੋਤੀ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਕਲਾਸ ਦੇ 41 ਵਿਦਿਆਰਥੀਆਂ ਨੂੰ ਬਲੇਜ਼ਰ ਦਿੱਤੇ ਗਏ।
ਅਜੀਤ ਡੈਸਕ
26-11-2026