26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬੈਂਸ ਦੇ ਮਾ. ਮਹਿੰਦਰ ਸਿੰਘ ਗਿੱਲ ਨੇ ਸ਼ਾਟਪੁੱਟ ’ਚ ਹਾਸਿਲ ਕੀਤਾ ਪਹਿਲਾ ਸਥਾਨ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਉਮਰ ਸਿਰਫ਼ ਇੱਕ ਅੰਕੜਾ ਹੁੰਦੀ ਹੈ ਅਤੇ ਜੇਕਰ ਮਨ ਵਿਚ ਕੁੱਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਇਨਸਾਨ ਕਿਸੇ ਵੀ ਉਮਰ ਵਿਚ ਵੱਡੀਆਂ ਮੱਲ੍ਹਾਂ ਮਾਰ ਸਕਦਾ ਹੈ। ਇਸ ਦੀ ਇੱਕ ਮਿਸਾਲ ਪਿੰਡ ਬੈਂਸ ਦੇ ਰਹਿਣ ਵਾਲੇ ਮਾਸਟਰ ਮਹਿੰਦਰ ਸਿੰਘ ਗਿੱਲ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟਪੁੱਟ ਮੁਕਾਬਲੇ ਦੇ 70 ਪਲੱਸ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸ਼ਾਟਪੁੱਟ ਵਿਚ ਪਹਿਲਾ ਸਥਾਨ ਹਾਸਿਲ ਕਰਨ ਉਪਰੰਤ ਆਪਣਾ ਤਗਮਾ ਪ੍ਰਾਪਤ ਕਰਨ ਮੌਕੇ ਮਾ. ਮਹਿੰਦਰ ਸਿੰਘ। ਤਸਵੀਰ ਰਾਜੇਸ਼ ਚੌਧਰੀ 26-11-2026
ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਉਮਰ ਸਿਰਫ਼ ਇੱਕ ਅੰਕੜਾ ਹੁੰਦੀ ਹੈ ਅਤੇ ਜੇਕਰ ਮਨ ਵਿਚ ਕੁੱਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਇਨਸਾਨ ਕਿਸੇ ਵੀ ਉਮਰ ਵਿਚ ਵੱਡੀਆਂ ਮੱਲ੍ਹਾਂ ਮਾਰ ਸਕਦਾ ਹੈ। ਇਸ ਦੀ ਇੱਕ ਮਿਸਾਲ ਪਿੰਡ ਬੈਂਸ ਦੇ ਰਹਿਣ ਵਾਲੇ ਮਾਸਟਰ ਮਹਿੰਦਰ ਸਿੰਘ ਗਿੱਲ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟਪੁੱਟ ਮੁਕਾਬਲੇ ਦੇ 70 ਪਲੱਸ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਾਸਟਰ ਮਹਿੰਦਰ ਸਿੰਘ ਦੀ ਇਸ ਪ੍ਰਾਪਤੀ ਨਾਲ ਪਿੰਡ ਬੈਂਸ ਸਮੇਤ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਖੇਡਾਂ ਪ੍ਰਤੀ ਲਗਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਕਿਸੇ ਵੀ ਉਮਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਜਾ ਸਕਦਾ ਹੈ। ਉਨ੍ਹਾਂ ਦੀ ਇਹ ਜਿੱਤ ਖ਼ਾਸ ਕਰਕੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ ਕਿ ਖੇਡਾਂ ਨਾਲ ਜੁੜੇ ਰਹਿਣ ਲਈ ਉਮਰ ਕੋਈ ਰੁਕਾਵਟ ਨਹੀਂ ਹੁੰਦੀ। ਮਾ ਮਹਿੰਦਰ ਸਿੰਘ ਦੀ ਇਸ ਪ੍ਰਾਪਤੀ ’ਤੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਪੰਜਾਬ ਕਲਾ ਮੰਚ ਵਲੋਂ ਕਰਵਾਏ ਪ੍ਰਕਾਸ਼ ਪੁਰਬ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਆਉਣਗੇ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।