26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭੋਲੇਨਾਥ ਦੇ ਭਜਨਾਂ ਨਾਲ ਧਾਰਮਿਕ ਰੰਗ ’ਚ ਰੰਗੇਗੀ ਨੰਗਲ ਦੀ ਸਿਆਸੀ ਫ਼ਿਜ਼ਾ! 26 ਨਵੰਬਰ ਨੂੰ ਐਨ . ਐਫ . ਐਲ . ਸਟੇਡੀਅਮ ਵਿਖੇ ‘ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ’ * ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਵੀ ਹੋਣਗੇ ਸ਼ਾਮਲ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਧਰਤੀ ’ਤੇ 26 ਨਵੰਬਰ ਨੂੰ ਭਗਤੀ ਦੇ ਸੁਰਾਂ ਨਾਲ ਧਾਰਮਿਕ ਮਾਹੌਲ ਸਿਰਜਣ ਦੀਆਂ ਤਿਆਰੀਆਂ ਹਨ, ਜਿਸ ਦੇ ਨਾਲ ਸਿਆਸੀ ਹਾਜ਼ਰੀ ਵੀ ਇਸ ਸਮਾਗਮ ਨੂੰ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਾ ਰਹੀ ਹੈ। ਪੰਜਾਬ ਸਰਕਾਰ ਵਲੋਂ ਵੀਰਵਾਰ ਸ਼ਾਮ 5 ਵਜੇ ਐਨ.

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਤਸਵੀਰ। 26-11-2026
ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਧਰਤੀ ’ਤੇ 26 ਨਵੰਬਰ ਨੂੰ ਭਗਤੀ ਦੇ ਸੁਰਾਂ ਨਾਲ ਧਾਰਮਿਕ ਮਾਹੌਲ ਸਿਰਜਣ ਦੀਆਂ ਤਿਆਰੀਆਂ ਹਨ, ਜਿਸ ਦੇ ਨਾਲ ਸਿਆਸੀ ਹਾਜ਼ਰੀ ਵੀ ਇਸ ਸਮਾਗਮ ਨੂੰ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਾ ਰਹੀ ਹੈ। ਪੰਜਾਬ ਸਰਕਾਰ ਵਲੋਂ ਵੀਰਵਾਰ ਸ਼ਾਮ 5 ਵਜੇ ਐਨ.ਐਫ.ਐਲ. ਸਟੇਡੀਅਮ ਵਿਖੇ ‘ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਿਰਲੇਖ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸ਼ੀ ਆਪਣੀ ਸੁਰੀਲੀ ਆਵਾਜ਼ ਰਾਹੀਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ। ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਮੂਲੀਅਤ ਵੀ ਤੈਅ ਦੱਸੀ ਗਈ ਹੈ। ਇਸ ਤਰ੍ਹਾਂ ਸ਼ਿਵ ਭਗਤੀ ਦੇ ਗੁਣਗਾਨ ਦੇ ਨਾਲ ਸੂ ਬਾਈ ਅਤੇ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਵੀ ਸਮਾਗਮ ਨੂੰ ਸਿਆਸੀ ਪੱਖੋਂ ਅਹਿਮ ਬਣਾ ਰਹੀ ਹੈ। ਬੈਂਸ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਮਾਤਾਵਾਂ, ਭੈਣਾਂ, ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਲੋੜਵੰਦ ਲੋਕ ਆਪਣੇ ਇਲਾਕੇ ਦੇ ਵੇਰਵੇ ਉਨ੍ਹਾਂ ਦੇ ਦਫ਼ਤਰ ਨਾਲ ਸਾਂਝੇ ਕਰਕੇ ਆਵਾਜਾਈ ਦੀ ਸਹੂਲਤ ਲੈ ਸਕਦੇ ਹਨ। ਇਸ ਤੋਂ ਇਲਾਵਾ ਸੰਗਤਾਂ ਲਈ ਲੰਗਰ ਅਤੇ ਭੰਡਾਰੇ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦਾ ਮਕਸਦ ਲੋਕਾਂ ਨੂੰ ਧਾਰਮਿਕ ਸ਼ਰਧਾ ਅਤੇ ਆਪਸੀ ਸਾਂਝ ਦੇ ਮੰਚ ’ਤੇ ਇਕੱਠਾ ਕਰਨਾ ਹੈ ਅਤੇ ਸਮੂਹ ਇਲਾਕਾ ਵਾਸੀ ਇਸ ਪਾਵਨ ਮੌਕੇ ਭਗਵਾਨ ਭੋਲੇਨਾਥ ਦੇ ਚਰਨਾਂ ਵਿਚ ਨਤਮਸਤਕ ਹੋਣ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਪਿੰਡ ਬਾਹਮਣਮਾਜਰਾ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।