26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਸਰਕਲ ਬੇਲਾ ਅਤੇ ਬਹਿਰਾਮਪੁਰ ਬੇਟ ਦੇ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕਸਬਾ ਬੇਲਾ ਵਿਚ ਸ਼ਰੋਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਰਾਏਪੁਰ ਅਤੇ ਐਸ ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਰਾਏਪੁਰ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਪੰਜਾਬ ਦਾ ਅਥਾਹ ਵਿਕਾਸ ਹੋਇਆ ਸੀ ਪ੍ਰੰਤੂ ਕਾਂਗਰਸ ਅਤੇ ਮੌਜੂਦਾ ਝਾੜੂ ਦੀ ਸਰਕਾਰ ਨੇ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ ਅਤੇ ਪੰਜਾਬ ਨੂੰ ਵੀਹ ਸਾਲ ਪਿੱਛੇ ਧੱਕ ਦਿੱਤਾ ਸੀ ਅਤੇ ਹੁਣ ਫੇਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਭਾਜਪਾ ਗੱਠਜੋੜ ਦੀ ਬਣਨ ਵਾਲੀ ਸਰਕਾਰ ਵਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਅਤੇ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਬੇਲਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕਰਦੇ ਹੋਏ ਅਕਾਲੀ ਵਰਕਰ। ਤਸਵੀਰ: ਮਨਜੀਤ ਸਿੰਘ ਸੈਣੀ 26-11-2026
ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਸਰਕਲ ਬੇਲਾ ਅਤੇ ਬਹਿਰਾਮਪੁਰ ਬੇਟ ਦੇ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕਸਬਾ ਬੇਲਾ ਵਿਚ ਸ਼ਰੋਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਰਾਏਪੁਰ ਅਤੇ ਐਸ ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਰਾਏਪੁਰ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਪੰਜਾਬ ਦਾ ਅਥਾਹ ਵਿਕਾਸ ਹੋਇਆ ਸੀ ਪ੍ਰੰਤੂ ਕਾਂਗਰਸ ਅਤੇ ਮੌਜੂਦਾ ਝਾੜੂ ਦੀ ਸਰਕਾਰ ਨੇ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ ਅਤੇ ਪੰਜਾਬ ਨੂੰ ਵੀਹ ਸਾਲ ਪਿੱਛੇ ਧੱਕ ਦਿੱਤਾ ਸੀ ਅਤੇ ਹੁਣ ਫੇਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਭਾਜਪਾ ਗੱਠਜੋੜ ਦੀ ਬਣਨ ਵਾਲੀ ਸਰਕਾਰ ਵਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਅਤੇ ਰੰਗਲਾ ਪੰਜਾਬ ਬਣਾਇਆ ਜਾਵੇਗਾ। ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਨਸ਼ਿਆਂ ਦਾ ਖ਼ਾਤਮਾ, ਬੇਅਦਬੀ ਦਾ ਇਨਸਾਫ਼ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ ਪ੍ਰੰਤੂ ਪੰਜ ਸਾਲ ਵਿਚ ਨਾ ਤਾਂ ਬੇਅਦਬੀ ਦਾ ਇਨਸਾਫ਼ ਹੀ ਮਿਲਿਆ, ਨਸ਼ੇ ਖ਼ਤਮ ਹੋਣ ਦੀ ਬਜਾਏ ਬੇਅੰਤ ਵੱਧ ਗਏ, ਇਸ ਤੋਂ ਇਲਾਵਾ ਗੈਂਗਸਟਰ, ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ ਵਿਚ ਵੀ ਬਹੁਤ ਵਾਧਾ ਹੋਇਆ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਵਲੋਂ ਬਹਾਲ ਕੀਤਾ ਜਾਵੇਗਾ। ਪੰਜਾਬ ਵਿਚੋਂ ਨਸ਼ਿਆਂ ਅਤੇ ਗੈਂਗਸਟਰ ਵਾਦ ਦਾ ਖ਼ਾਤਮਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦਾ ਦਰਦ ਰੱਖਣ ਵਾਲੀ ਅਤੇ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਹੀ ਕਰ ਸਕਦੀ ਹੈ। ਇਸ ਮੌਕੇ ਸੀਨੀਅਰ ਯੂਥ ਆਗੂ ਕੁਲਵੀਰ ਸਿੰਘ ਸੈਣੀ, ਸਾਬਕਾ ਸਰਪੰਚ ਚਰਨਜੀਤ ਸਿੰਘ ਸਿਲੋਮਾਸਕੋ,ਅਮਰੀਕ ਸਿੰਘ ਅਸਰਪੁਰ, ਬਲਵੀਰ ਸਿੰਘ, ਹਰਬੰਸ ਸਿੰਘ ਮੱਕੋਵਾਲ, ਅਮਰਿੰਦਰ ਸਿੰਘ ਬਿੰਦਰਾ ਜੰਡ ਸਾਹਿਬ, ਸੁਖਵਿੰਦਰ ਸਿੰਘ ਰੁੜਕੀਹੀਰਾਂ, ਸੰਦੀਪ ਸਿੰਘ, ਬਾਜ ਮਹਿਤੋਤ, ਗੁਲਸ਼ਨ ਸਿੰਘ, ਤਰਲੋਚਨ ਸਿੰਘ ਅਸਰਪੁਰ, ਦਰਸ਼ਣ ਸਿੰਘ ਬਹਿਰਾਮਪੁਰ ਬੇਟ, ਕ੍ਰਿਪਾਲ ਸਿੰਘ, ਮਹਿੰਦਰ ਸਿੰਘ ਬੇਲਾ, ਜਸਵਿੰਦਰ ਸਿੰਘ ਮਹਿਤੋਤ, ਕਮਲ ਪੇਂਟਰ ਰਸੀਦਪੁਰ, ਸੰਨੀ ਰਾਮਗੜ੍ਹੀਆ, ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹਰਿਆਣਾ ’ਚ ਨਸ਼ੇ ਤੇ ਗੈਂਗਸਟਰਵਾਦ ਕਾਬੂ ਨਹੀਂ, ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰ ਰਹੀ ਹੈ-ਅਸ਼ੋਕ ਤੰਵਰ ਅਗਲੀ ਖ਼ਬਰ ਚੈਹਿੜਮਜਾਰਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ, ਪ੍ਰਭਾਤ ਫੇਰੀਆਂ ’ਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।