26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਹੇਠ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ’ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।

ਅਜੀਤ ਡੈਸਕ 26-11-2026
ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਹੇਠ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ’ਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਦੇਰ ਰਾਤ ਤੱਕ ਚਲੇ ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਗੁਰਸੇਵਕ ਸਿੰਘ ਕੁਰਾਲੀ ਅਤੇ ਭਾਈ ਕੰਵਰ ਹਰਮਿੰਦਰ ਸਿੰਘ ਰੋਪੜ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਰਾਗੀ ਜਥਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵਲੋਂ ਰਾਤ ਸਮੇਂ ਦੀਪ ਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਚਲਾਈ ਗਈ। ਇਸ ਮੌਕੇ ਚਲਾਈ ਗਈ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਯੋਗ ਸੀ। ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਤੇ ਹਰਕੰਵਲਪ੍ਰੀਤ ਸਿੰਘ ਖੱਖ ਐੱਸ . ਐੱਸ . ਪੀ . ਜਲੰਧਰ... ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।