27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਸਟਰੋਲ ਵਰਕਰ ਯੂਨੀਅਨ ਨੂੰ ਛੱਡ ਕੇ ਸਾਥੀਆਂ ਨੇ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਵਿਚ ਕੀਤੀ ਸ਼ਮੂਲੀਅਤ

ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੰਜ ਵਿੰਗਾਂ ਦੀ ਸਿਰਮੌਰ ਜਥੇਬੰਦੀ ਪੀ. ਡਬਲਿਊ.

ਮਸਟਰੋਲ ਵਰਕਰ ਯੂਨੀਅਨ ਛੱਡ ਕੇ ਪੀ. ਡਬਲਿਊ. ਡੀ. ਯੂਨੀਅਨ ’ਚ ਸ਼ਮੂਲੀਅਤ ਕਰਨ ਮੌਕੇ ਆਗੂ। ਤਸਵੀਰ : ਵਿੰਦਰਪਾਲ ਝਾਂਡੀਆਂ 27-11-2026
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੰਜ ਵਿੰਗਾਂ ਦੀ ਸਿਰਮੌਰ ਜਥੇਬੰਦੀ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਸੂਬੇ ਦੇ ਬਹੁਤ ਹੀ ਮਿਹਨਤੀ ਅਤੇ ਅਣਥੱਕ ਆਗੂ ਰਾਜਪਾਲ ਲਸੋਈ, ਗੁਰਚਰਨ ਸਿੰਘ ਧਨੋਆ, ਹਰਚੰਦ ਸਿੰਘ ਤੇ ਧਰਮ ਪਾਲ ਵਲੋਂ ਮੁਲਾਜ਼ਮਾਂ ਦੇ ਕਰਵਾਏ ਜਾ ਰਹੇ ਵਿਭਾਗੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਆਪਣੇ ਸਾਰੇ ਸਾਥੀਆਂ ਬਰਾਂਚ ਬਹਾਦਰਗੜ੍ਹ ਸਮੇਤ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਅਤੇ ਸੂਬਾ ਜੁਆਇੰਟ ਸਕੱਤਰ ਰਾਮ ਲੁਭਾਇਆ ਦਿਵੇਦੀ ਦੀ ਅਗਵਾਈ ਹੇਠ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੇ ਝੰਡੇ ਹੇਠ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਦੱਸਿਆ ਕਿ ਜਿਥੇ ਰਾਜਪਾਲ ਲਸੋਈ ਵਰਗੇ ਨਿਧੜਕ ਆਗੂ ਸੂਬਾ ਕਮੇਟੀ ਵਿਚ ਮੁਲਾਜ਼ਮਾਂ ਲਈ ਕੰਮ ਕਰਦੇ ਹੋਣ, ਉਥੇ ਕਦੇ ਵੀ ਮੁਲਾਜ਼ਮਾਂ ਦੇ ਕੰਮਾਂ ਵਿਚ ਖੜੋਤ ਨਹੀਂ ਆ ਸਕਦੀ। ਪ੍ਰਧਾਨ ਦਰਸ਼ਨ ਸਿੰਘ ਤੇ ਉਨ੍ਹਾਂ ਦੇ ਸਮੂਹ ਸਾਥੀਆਂ ਨੂੰ ਜਥੇਬੰਦੀ ਵਲੋਂ ਪੂਰਨ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦਾ ਜਥੇਬੰਦੀ ’ਚ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਰਹਿੰਦੇ ਸਾਰੇ ਹੀ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਬਰਾਂਚ ਦੇ ਪ੍ਰਧਾਨ ਦਰਸ਼ਨ ਸਿੰਘ ਤੇ ਸਮੂਹ ਮੁਲਾਜ਼ਮਾਂ ਵਲੋਂ ਵੀ ਜਥੇਬੰਦੀ ਨੂੰ ਵਿਸ਼ਵਾਸ ਦਿੱਤਾ ਕਿ ਉਹ ਹਮੇਸ਼ਾ ਹਰ ਸਮੇਂ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੇ ਝੰਡੇ ਹੇਠ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਇਸ ਮੌਕੇ ਸੂਬਾਈ ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਸੁਖਬੀਰ ਸਿੰਘ ਢੀਂਡਸਾ, ਰਣਜੀਤ ਸਿੰਘ ਵਿਰਕ, ਕੁਲਵੰਤ ਸਿੰਘ ਬਠਿੰਡਾ, ਰੁਲਦਾ ਸਿੰਘ, ਸੰਤ ਸਿੰਘ, ਸਰਵਨ ਸਿੰਘ, ਮੀਂਹਾ ਸਿੰਘ , ਹਰਜਿੰਦਰ ਸਿੰਘ, ਗੁਰਜੰਟ ਸਿੰਘ, ਅਮਰਜੀਤ ਸਿੰਘ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਵਰਮਾ, ਮਨਜਿੰਦਰ ਸਿੰਘ, ਵਿਰਕ, ਹਰਜਿੰਦਰ ਸਿੰਘ, ਜਗਦੇਵ ਸਿੰਘ, ਗੁਰਮੇਲ ਸਿੰਘ, ਪਾਲਾ ਸਿੰਘ ਤੇ ਸ਼ੁੱਭ ਕਰਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਵਮਈ ਭਾਵਨਾ ਨਾਲ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੇ ਕੀਤੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।