26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲੋਦੀ ਮਾਜਰੇ ਵਿਖੇ ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ

ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਪਿੰਡ ਲੋਦੀ ਮਾਜਰਾ ਵਿਖੇ ਹੋਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਨੇ ਗੱਲਬਾਤ ਕਰਦਿਆਂ ਅਕਾਲੀ ਦਲ ਤੇ ਭਾਜਪਾ ਵਿਚਕਾਰ ਹੋਏ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ।

ਅਜੀਤ ਡੈਸਕ 27-11-2026
ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਪਿੰਡ ਲੋਦੀ ਮਾਜਰਾ ਵਿਖੇ ਹੋਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਨੇ ਗੱਲਬਾਤ ਕਰਦਿਆਂ ਅਕਾਲੀ ਦਲ ਤੇ ਭਾਜਪਾ ਵਿਚਕਾਰ ਹੋਏ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਦਿੱਲੀ ਵਿਖੇ ਹੋਏ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀਆਂ ਕੁਰਬਾਨੀਆਂ ਭੁੱਲ ਗਈਆਂ ਹਨ। ਸਿਆਸੀ ਆਗੂਆਂ ਨੂੰ ਸਿਰਫ਼ ਚੋਣਾਂ ਤੇ ਵੋਟਾਂ ਨਾਲ ਹੀ ਮਤਲਬ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਕਿਸੇ ਵੀ ਸਰਕਾਰ ਨੇ ਸੁਧਾਰਨ ਦੀ ਕੋਸ਼ਿਸ਼ ਨਹੀਂ ਕੀਤੀ, ਸਗੋਂ ਪੰਜਾਬ ਨੂੰ ਕਰਜ਼ੇ ਦੀ ਮਾਰ ਹੇਠ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਸ ਮੌਕੇ ਨਿਰਮਲ ਸਿੰਘ ਲੋਦੀ ਮਾਜਰਾ ਤੇ ਗਿਆਨ ਸਿੰਘ ਘਨੌਲੀ ਨੇ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਸਰਕਾਰਾਂ ਦੀਆਂ ਡਾਂਗਾਂ ਖਾਣੀਆਂ ਪੈ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਅਨੁਸਾਰ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ। ਇਸ ਕਾਰਨ ਸਮਾਜ ਦਾ ਹਰ ਵਰਗ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਲੋਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਦੂਜੇ ਪਾਸੇ ਸਿਆਸੀ ਪਾਰਟੀਆਂ ਦੇ ਗੱਠਜੋੜ ’ਤੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਇਸ ਮੌਕੇ ਨਿਰਮਲ ਸਿੰਘ ਲੋਦੀ ਮਾਜਰਾ , ਗਿਆਨ ਸਿੰਘ ਘਨੌਲੀ, ਹਰਬੰਸ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ ਸਮੇਤ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਠਮੰਡੂ ਵਿਖੇ ਭਾਰਤੀ ਟੀਮ ਨੇ ਜਿੱਤਿਆ ਸੋਨ ਤਗ਼ਮਾ, ਯੁਵਰਾਜ ਠਾਕੁਰ ਨੂੰ ਮਿਲਿਆ ‘ਮੈਨ ਆਫ਼ ਦਾ ਮੈਚ’ ਦਾ ਖ਼ਿਤਾਬ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।