ਰੋਇੰਗ ਮੁਕਾਬਲਿਆਂ ’ਚ ਖ਼ਾਲਸਾ ਮਾਡਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 37 ਤਗਮੇ
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਰਾਜ ਪੱਧਰੀ ਰੋਇੰਗ ਮੁਕਾਬਲੇ ਰੋਇੰਗ ਬੋਟ ਕਲੱਬ ਕੱਟਲੀ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 37 ਤਗਮੇ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਰਾਜ ਪੱਧਰੀ ਰੋਇੰਗ ਮੁਕਾਬਲੇ ਰੋਇੰਗ ਬੋਟ ਕਲੱਬ ਕੱਟਲੀ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 37 ਤਗਮੇ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੇ ਫੋਰ ਈਵੈਂਟ 500 ਮੀਟਰ ਵਿਚ ਜਸਨੂਰ ਕੌਰ, ਮਹਿਕਪ੍ਰੀਤ ਕੌਰ, ਹੈਵਨਪ੍ਰੀਤ ਕੌਰ ਤੇ ਮਨਜਿੰਦਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਪਰਮਜੀਤ ਕੌਰ, ਪੁਨੀਤਇੰਦਰ ਕੌਰ, ਸਿਮਰਜੋਤ ਕੌਰ ਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 1000 ਮੀਟਰ ਫੋਰ ਈਵੈਂਟ ਵਿਚ ਨਵਨੀਤ ਕੌਰ, ਜਸਨੂਰ ਕੌਰ, ਮਹਿਕਪ੍ਰੀਤ ਕੌਰ, ਹੈਵਨਪ੍ਰੀਤ ਕੌਰ, ਸਿਮਰਨਜੀਤ ਕੌਰ, ਮਨਜਿੰਦਰ ਕੌਰ ਤੇ ਹਰਲੀਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੁਖਪ੍ਰੀਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ ਤੇ ਸਿਮਰਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸ਼ਕਲ ਈਵੈਂਟ 1000 ਮੀਟਰ ਵਿਚ ਗਗਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਡਬਲ ਸ਼ਕਲ ਈਵੈਂਟ 500 ਮੀਟਰ ਵਿਚ ਗੁਰਜੰਟ ਸਿੰਘ ਤੇ ਗੁਰਜੋਤ ਸਿੰਘ ਦੀ ਜੋੜੀ ਨੇ ਪਹਿਲਾ, ਜਦਕਿ ਲਕਸ਼ਮੀ ਅਤੇ ਮੈਹਨਵੀ ਦੀ ਜੋੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1000 ਮੀਟਰ ਡਬਲ ਸ਼ਕਲ ਈਵੈਂਟ ਵਿਚ ਵੀ ਗੁਰਜੰਟ ਸਿੰਘ ਤੇ ਗੁਰਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਗਗਨਪ੍ਰੀਤ ਕੌਰ ਤੇ ਮਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੇਅਰ ਈਵੈਂਟ 1000 ਮੀਟਰ ਵਿਚ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਈਵੈਂਟ ਦੇ 500 ਮੀਟਰ ਮੁਕਾਬਲੇ ਵਿਚ ਸੁਖਪ੍ਰੀਤ ਕੌਰ ਨੇ ਪਹਿਲਾ ਤੇ ਨਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸਕਲ ਈਵੈਂਟ ਵਿਚ ਲਕਸ਼ਮੀ ਤੇ ਹਰਮਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਡਬਲ ਸਕਲ ਮਿਕਸ ਈਵੈਂਟ 500 ਮੀਟਰ ਵਿਚ ਮਨਵੀਰ ਕੌਰ ਤੇ ਹਰਮਨਦੀਪ ਸਿੰਘ ਦੀ ਜੋੜੀ ਨੇ ਪਹਿਲਾ, ਜਦਕਿ ਮੈਹਨਵੀ ਅਤੇ ਪੁਨੀਤਇੰਦਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਰੋਇੰਗ ਕੋਚ ਗੁਰਜਿੰਦਰ ਸਿੰਘ ਚੀਮਾ ਦੀ ਅਣਥੱਕ ਮਿਹਨਤ, ਯੋਗ ਅਗਵਾਈ ਤੇ ਖਿਡਾਰੀਆਂ ਦੀ ਲਗਨ ਦਾ ਨਤੀਜਾ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ, ਖ਼ਾਲਸਾ ਮਾਡਲ ਸਕੂਲ ਦੇ ਇੰਚਾਰਜ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।