ਖੇਡਾਂ ਵਤਨ ਪੰਜਾਬ ਦੀਆਂ ’ਚ ਸਖੀ ਕੁਲਦੀਪ ਕੌਰ ਨੇ ਪੰਜਾਬ ਭਰ ’ਚੋਂ ਹਾਸਿਲ ਕੀਤਾ ਦੂਜਾ ਸਥਾਨ
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਔਰਤਾਂ ਵੀ ਆਪਣੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਇਸ ਦੀ ਇਕ ਮਿਸਾਲ ਪਿੰਡ ਬਾਹਮਣ ਮਾਜਰਾ ਦੀ ਸਖੀ ਕੁਲਦੀਪ ਕੌਰ ਨੇ ਪੇਸ਼ ਕੀਤੀ ਹੈ, ਜਿਸ ਨੇ 40 ਤੋਂ 50 ਸਾਲ ਉਮਰ ਵਰਗ ’ਚ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਲੰਬੀ ਛਾਲ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਔਰਤਾਂ ਵੀ ਆਪਣੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਇਸ ਦੀ ਇਕ ਮਿਸਾਲ ਪਿੰਡ ਬਾਹਮਣ ਮਾਜਰਾ ਦੀ ਸਖੀ ਕੁਲਦੀਪ ਕੌਰ ਨੇ ਪੇਸ਼ ਕੀਤੀ ਹੈ, ਜਿਸ ਨੇ 40 ਤੋਂ 50 ਸਾਲ ਉਮਰ ਵਰਗ ’ਚ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਲੰਬੀ ਛਾਲ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਪਿੰਡ ਬਾਹਮਣ ਮਾਜਰਾ ਸਮੇਤ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਉਮਰ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਖੇਡਾਂ ਪ੍ਰਤੀ ਜਜ਼ਬੇ ਅਤੇ ਮਿਹਨਤ ਦੀ ਪ੍ਰੇਰਨਾਦਾਇਕ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ ਵਲੋਂ ਸਖੀ ਕੁਲਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕੁਲਦੀਪ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਹੋਣਹਾਰ ਔਰਤਾਂ ਸਮਾਜ ਲਈ ਪ੍ਰੇਰਨਾ ਸਰੋਤ ਹਨ। ਖੇਡਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਨਾ ਸਿਰਫ਼ ਉਨ੍ਹਾਂ ਦੀ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਦੀ ਹੈ, ਸਗੋਂ ਹੋਰਨਾਂ ਔਰਤਾਂ ਨੂੰ ਵੀ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਖੇਡਾਂ ਵਿਚ ਅੱਗੇ ਆਉਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕੁਲਦੀਪ ਕੌਰ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।