28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖੇੜੀ ਸਲਾਬਤਪੁਰ ਦੇ 64 ਵੇਂ ਗੁਰੂ ਨਾਨਕ ਟੂਰਨਾਮੈਂਟ ਤੇ ਫੁੱਟਬਾਲ ਕੱਪ ਦਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਨਾਨਕ ਸਪੋਰਟਸ ਐਂਡ ਯੂਥ ਵੈੱਲਫੇਅਰ ਕਲੱਬ (ਰਜਿ) ਖੇੜੀ ਸਲਾਬਤਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੀਫੋਰਨੀਆ (ਅਮਰੀਕਾ), ਗ੍ਰਾਮ ਪੰਚਾਇਤ, ਨਗਰ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 64ਵਾਂ ਗੁਰੂ ਨਾਨਕ ਟੂਰਨਾਮੈਂਟ ਤੇ ਫੁੱਟਬਾਲ ਕੱਪ 11, 12 ਤੇ 13 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲੱਬ ਅਹੁਦੇਦਾਰਾਂ, ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਟੂਰਨਾਮੈਂਟ ਦਾ ਪੋਸਟਰ ਜਾਰੀ ਕੀਤਾ।

ਅਜੀਤ ਡੈਸਕ 28-11-2026
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਨਾਨਕ ਸਪੋਰਟਸ ਐਂਡ ਯੂਥ ਵੈੱਲਫੇਅਰ ਕਲੱਬ (ਰਜਿ) ਖੇੜੀ ਸਲਾਬਤਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੀਫੋਰਨੀਆ (ਅਮਰੀਕਾ), ਗ੍ਰਾਮ ਪੰਚਾਇਤ, ਨਗਰ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 64ਵਾਂ ਗੁਰੂ ਨਾਨਕ ਟੂਰਨਾਮੈਂਟ ਤੇ ਫੁੱਟਬਾਲ ਕੱਪ 11, 12 ਤੇ 13 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲੱਬ ਅਹੁਦੇਦਾਰਾਂ, ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਟੂਰਨਾਮੈਂਟ ਦਾ ਪੋਸਟਰ ਜਾਰੀ ਕੀਤਾ। ਜਾਣਕਾਰੀ ਦਿੰਦਿਆਂ ਕਲੱਬ ਸਕੱਤਰ ਐਮ. ਪੀ. ਸਿੰਘ ਤੇ ਸੁਰਿੰਦਰ ਸਿੰਘ ਪਟਵਾਰੀ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਆਲ ਓਪਨ ਫੁੱਟਬਾਲ, ਸੱਤ ਸਾਈਡ ਇਕ ਪਿੰਡ, ਵਾਲੀਬਾਲ ਸਮੈਸ਼ਿੰਗ, ਇਕ ਪਿੰਡ ਤੇ ਵਜ਼ਨੀ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਦਿਨ ਟੂਰਨਾਮੈਂਟ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਆਕਾਸ਼ ਮਿੱਤਲ ਆਕਾਸ਼ ਪੋਲਟਰੀ ਫਾਰਮ ਦੁਲਚੀ ਮਾਜਰਾ ਵਲੋਂ ਕੀਤੀ ਜਾਵੇਗੀ। ਦੂਜੇ ਦਿਨ ਦੇ ਮੈਚਾਂ ਦਾ ਉਦਘਾਟਨ ਜਗਤਾਰ ਸਿੰਘ ਕੰਗ ਸਰਪੰਚ ਤੇ ਮਨਪ੍ਰੀਤ ਸਿੰਘ ਕੰਗ ਯੂਐਸਏ ਕਰਨਗੇ, ਜਦਕਿ ਤੀਜੇ ਦਿਨ ਦੇ ਮੈਚਾਂ ਦੀ ਸ਼ੁਰੂਆਤ ਸਤਨਾਮ ਸਿੰਘ ਧਨੋਆ ਸਰਪੰਚ ਬ੍ਰਾਹਮਣ ਮਾਜਰਾ ਕਰਨਗੇ। ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਇਨਾਮਾਂ ਦੀ ਵੰਡ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਸਮਾਗਮ ਦੀ ਪ੍ਰਧਾਨਗੀ ਪਰਮਿੰਦਰ ਸਿੰਘ ਬਾਲਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮਲਕੀਤ ਸਿੰਘ ਭੰਗੂ ਚੇਅਰਮੈਨ ਬਲਾਕ ਸੰਮਤੀ ਕਰਨਗੇ। ਇਸ ਮੌਕੇ ਕਲੱਬ ਦੇ ਸਰਪ੍ਰਸਤ ਸਵਰਨ ਸਿੰਘ, ਮਨਜਿੰਦਰ ਸਿੰਘ ਬਿੱਟੂ, ਹਾਕਮ ਸਿੰਘ ਸਰਪੰਚ, ਭੁਪਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਜੁਝਾਰ ਸਿੰਘ ਸਕੱਤਰ ਗੁਰਦੁਆਰਾ ਕਮੇਟੀ, ਇੰਦਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਮਰ ਸੰਗਰਾਮ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਫੌਜੀ, ਮਾਸਟਰ ਹਰਪਾਲ ਸਿੰਘ, ਸਿਮਰਨਜੀਤ ਸਿੰਘ ਐੱਸ. ਐੱਚ. ਓ., ਚਰਨ ਸਿੰਘ, ਅਜੈਬ ਸਿੰਘ, ਚਰਨਜੀਤ ਸਿੰਘ ਸੇਵਾਮੁਕਤ ਬੀ. ਡੀ. ਪੀ. ਓ., ਸੁਰਿੰਦਰ ਸਿੰਘ, ਹਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਤਜਿੰਦਰ ਸਿੰਘ, ਵਰਿੰਦਰ ਸਿੰਘ, ਹਰਮਨ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਝੱਜ ਸਰਕਲ ਦੀ ਕਾਰਜਕਾਰਨੀ ਮੀਟਿੰਗ ਆਯੋਜਿਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।