ਬੱਸ ਅੱਡਾ ਬੈਂਸ ਵਿਖੇ ਡਿਵਾਈਡਰ ਨਾਲ ਟਕਰਾਈ ਕਾਰ, ਏਅਰ ਬੈਗ ਖੁੱਲ੍ਹਣ ਕਾਰਨ ਚਾਲਕ ਦਾ ਬਚਾਅ
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਸਥਿਤ ਬੱਸ ਅੱਡਾ ਬੈਂਸ ਵਿਖੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ। ਬੀਤੀ ਦੇਰ ਰਾਤ ਇਥੇ ਇਕ ਕਾਰ ਡਿਵਾਈਡਰ ਨਾਲ ਜਾ ਟਕਰਾਈ।
ਬ
ਬੱਸ ਅੱਡਾ ਬੈਂਸ ਵਿਖੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਨੁਕਸਾਨੀ ਗਈ ਕਾਰ। ਤਸਵੀਰ : ਰਾਜੇਸ਼ ਚੌਧਰੀ
ਸ਼ਮਸ਼ੇਰ ਸਿੰਘ ਲਾਡਲ ਤੇ ਗੁਰਵਿੰਦਰ ਕੌਰ ਟੋਹੜਾ ਨੇ ਵਿਆਹ ਦੀ 22ਵੀ ਵਰ੍ਹੇਗੰਢ ਮਨਾਈ।
29-11-2026
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਸਥਿਤ ਬੱਸ ਅੱਡਾ ਬੈਂਸ ਵਿਖੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ। ਬੀਤੀ ਦੇਰ ਰਾਤ ਇਥੇ ਇਕ ਕਾਰ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਕਾਰ ਦੇ ਏਅਰ ਬੈਗ ਖੁੱਲ੍ਹ ਜਾਣ ਕਾਰਨ ਚਾਲਕ ਦਾ ਬਚਾਅ ਹੋ ਗਿਆ। ਜ਼ਿਕਰਯੋਗ ਹੈ ਕਿ ਬੱਸ ਅੱਡਾ ਬੈਂਸ ਵਿਖੇ ਸੜਕ ਦੇ ਵਿਚਕਾਰ ਡਿਵਾਈਡਰ ਬਣਾਏ ਗਏ ਹਨ, ਪਰ ਇਨ੍ਹਾਂ ਡਿਵਾਈਡਰਾਂ ਦੇ ਦੋਵੇਂ ਪਾਸੇ ਨਾ ਤਾਂ ਕੋਈ ਬਲਿੰਕਰ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨਾ ਹੀ ਵਾਹਨ ਚਾਲਕਾਂ ਨੂੰ ਸੁਚੇਤ ਕਰਨ ਲਈ ਕੋਈ ਚਿਤਾਵਨੀ ਬੋਰਡ ਜਾਂ ਸਾਈਨ ਬੋਰਡ ਲਗਾਏ ਗਏ ਹਨ। ਇਸ ਕਾਰਨ ਖ਼ਾਸ ਕਰਕੇ ਰਾਤ ਸਮੇਂ ਹਨੇਰੇ ਵਿਚ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਡਿਵਾਈਡਰਾਂ ਦੀ ਸਹੀ ਸਥਿਤੀ ਦਾ ਅੰਦਾਜ਼ਾ ਨਹੀਂ ਲੱਗਦਾ ਅਤੇ ਉਹ ਅਕਸਰ ਭੁਲੇਖਾ ਖਾ ਜਾਂਦੇ ਹਨ, ਜਿਸ ਦੇ ਨਤੀਜੇ ਵਜੋਂ ਹਾਦਸੇ ਵਾਪਰ ਰਹੇ ਹਨ। ਇਲਾਕਾ ਵਾਸੀਆਂ ਅਨੁਸਾਰ ਇਸ ਸਥਾਨ ’ਤੇ ਪਹਿਲਾਂ ਵੀ ਕਈ ਵਾਰ ਵਾਹਨ ਡਿਵਾਈਡਰਾਂ ਨਾਲ ਟਕਰਾ ਚੁੱਕੇ ਹਨ। ਇਨ੍ਹਾਂ ਹਾਦਸਿਆਂ ਦੌਰਾਨ ਕਈ ਵਾਰ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਸਬੰਧਿਤ ਵਿਭਾਗ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੀ. ਡਬਲਿਯਊ. ਡੀ. ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬੱਸ ਅੱਡਾ ਬੈਂਸ ਵਿਖੇ ਡਿਵਾਈਡਰਾਂ ਦੇ ਦੋਵੇਂ ਪਾਸੇ ਤੁਰੰਤ ਬਲਿੰਕਰ ਲਾਈਟਾਂ, ਰਿਫ਼ਲੈਕਟਰ ਤੇ ਚਿਤਾਵਨੀ ਤੇ ਦਿਸ਼ਾ ਸੂਚਕ ਬੋਰਡ ਲਗਾਏ ਜਾਣ।