ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲਿਆਂ ਵਿਚ ਵਿਚਾਰ ਪੇਸ਼ ਕਰਦੀਆਂ ਵਿਦਿਆਰਥਣਾਂ।
ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲੇ
ਬੇਲਾ, 29 ਨਵੰਬਰ (ਮਨਜੀਤ ਸਿੰਘ ਸੈਣੀ)-ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੁਜ਼ਾਫ਼ਤ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਤਰਕਸ਼ੀਲ ਸੋਚ ਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਾਦ-ਵਿਵਾਦ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਦਾ ਵਿਸ਼ਾ “ਤਕਨਾਲੋਜੀ ਮਨੁੱਖ ਨੂੰ ਆਲਸੀ ਬਣਾ ਰਹੀ ਹੈ ਸੀ।
ਬੇਲਾ, 29 ਨਵੰਬਰ (ਮਨਜੀਤ ਸਿੰਘ ਸੈਣੀ)-ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੁਜ਼ਾਫ਼ਤ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਤਰਕਸ਼ੀਲ ਸੋਚ ਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਾਦ-ਵਿਵਾਦ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਦਾ ਵਿਸ਼ਾ “ਤਕਨਾਲੋਜੀ ਮਨੁੱਖ ਨੂੰ ਆਲਸੀ ਬਣਾ ਰਹੀ ਹੈ ਸੀ। ਇਸ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵਿਸ਼ੇ ਦੇ ਹੱਕ ਤੇ ਵਿਰੋਧ ਵਿਚ ਆਪਣੇ ਵਿਚਾਰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਅਤੇ ਤਕਨਾਲੋਜੀ ਦੇ ਮਨੁੱਖੀ ਜੀਵਨ ’ਤੇ ਪੈ ਰਹੇ ਪ੍ਰਭਾਵਾਂ ਬਾਰੇ ਆਪਣੇ ਤਰਕ ਸਾਂਝੇ ਕੀਤੇ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਵਿਚਾਰ ਪ੍ਰਗਟਾਉਣ ਦੀ ਕਲਾ, ਤਰਕਸ਼ੀਲਤਾ ਤੇ ਵਿਸ਼ੇ ਪ੍ਰਤੀ ਸਮਝ ਦੇਖਣਯੋਗ ਰਹੀ। ਇਸ ਮੁਕਾਬਲੇ ਵਿਚ ਅਸ਼ਮੀਤ ਕੌਰ, ਬਾਰ੍ਹਵੀਂ (ਕਾਮਰਸ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਗੁਰਦਰਸ਼ਨਪ੍ਰੀਤ ਕੌਰ, ਬਾਰ੍ਹਵੀਂ (ਸਾਇੰਸ) ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵਲੋਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ, ਮੰਚ ’ਤੇ ਬੋਲਣ ਦੀ ਕਲਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।