29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਜੋੜਾ ਘਰ ਦੀ ਇਮਾਰਤ ਦਾ ਲੈਂਟਰ ਪਾਇਆ

ਮੋਰਿੰਡਾ, 29 ਨਵੰਬਰ (ਪ੍ਰਿਤਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਜੋੜਾ ਘਰ ਦੀ ਇਮਾਰਤ ਦਾ ਲੈਂਟਰ ਪਾਇਆਂ। ਇਸ ਸੰਬੰਧੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜੋੜਾ ਘਰ ਦੀ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਲਗਪਗ 1500 ਵਰਗ ਫੁੱਟ ਖੇਤਰ ਵਿਚ ਲੈਂਟਰ ਪਾਇਆ।

ਅਜੀਤ ਡੈਸਕ 30-11-2026
ਮੋਰਿੰਡਾ, 29 ਨਵੰਬਰ (ਪ੍ਰਿਤਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਜੋੜਾ ਘਰ ਦੀ ਇਮਾਰਤ ਦਾ ਲੈਂਟਰ ਪਾਇਆਂ। ਇਸ ਸੰਬੰਧੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜੋੜਾ ਘਰ ਦੀ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਲਗਪਗ 1500 ਵਰਗ ਫੁੱਟ ਖੇਤਰ ਵਿਚ ਲੈਂਟਰ ਪਾਇਆ। ਉਨ੍ਹਾਂ ਦੱਸਿਆ ਕਿ ਇਸ ਸੇਵਾ ਮੌਕੇ ਡੇਰਾ ਕਾਰ ਸੇਵਾ ਦਿੱਲੀ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਖ਼ੁਦ ਸੰਗਤਾਂ ਨਾਲ ਮਿਲ ਕੇ ਲੈਂਟਰ ਦੀ ਸੇਵਾ ਕੀਤੀ। ਲੈਂਟਰ ਦੀ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਮਨੈਲੀ ਵਲੋਂ ਅਰਦਾਸ ਕੀਤੀ ਗਈ, ਜਿਸ ਉਪਰੰਤ ਸੇਵਾ ਦੀ ਸ਼ੁਰੂਆਤ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਲੈਂਟਰ ਦੀ ਸੇਵਾ ’ਚ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਬਾਬਾ ਜੱਸੀ, ਜੈਮਲ ਸਿੰਘ, ਜੱਸਾ ਸਿੰਘ, ਨਵਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ ਬੰਗੀਆਂ , ਜਥੇਦਾਰ ਜਗਜੀਤ ਸਿੰਘ ਰਤਨਗੜ੍ਹ, ਪ੍ਰਗਟ ਸਿੰਘ ਰੌਲੂਮਾਜਰਾ, ਕਰਨੈਲ ਸਿੰਘ ਜੀਤ, ਸੁਖਵਿੰਦਰ ਸਿੰਘ ਮੁੰਡੀਆਂ, ਗੁਰਮੁਖ ਸਿੰਘ ਸੰਤ ਨਗਰ, ਹਰਦੀਪ ਸਿੰਘ ਅਨੰਦ, ਰਵਿੰਦਰ ਸਿੰਘ ਰਾਜੂ, ਸ਼ੇਰ ਸਿੰਘ ਡੂਮਛੇੜੀ ਅਤੇ ਜਗਨੰਦਨ ਸਿੰਘ ਅਨੰਦ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ’ਤੇ 33 ਫ਼ੀਸਦੀ ਵਾਧੇ ਦਾ ਪ੍ਰਸਤਾਵ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ- ਬੀਬੀ ਰਾਮੂਵਾਲੀਆ ਅਗਲੀ ਖ਼ਬਰ ਰਾਣਾ ਕੇ. ਪੀ. ਨੇ 2027 ਦੀ ਚੋਣ ਮੁਹਿੰਮ ਦਾ ਵਜਾਇਆ ਬਿਗੁਲ, ਵਕੀਲ ਭਾਈਚਾਰੇ ਤੋਂ ਮੰਗਿਆ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।