29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ੂਗਰ ਮਿੱਲ ਮੋਰਿੰਡਾ ਦੇ ਵਰਕਰਾਂ ਦੇ ਧਰਨੇ ਦੌਰਾਨ ਪਹੁੰਚੇ ਸਾਬਕਾ ਮੁੱਖ ਮੰਤਰੀ ਚੰਨੀ

ਮੋਰਿੰਡਾ, 29 ਨਵੰਬਰ (ਪ੍ਰਿਤਪਾਲ ਸਿੰਘ)-ਸ਼ੂਗਰ ਮਿੱਲ ਮੋਰਿੰਡਾ ਵਿਖੇ ਧਰਨੇ ’ਤੇ ਬੈਠੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਮਿੱਲ ਮੈਨੇਜਮੈਂਟ ਵਲੋਂ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਮਿੱਲ ਤੋਂ ਬਾਹਰ ਕੱਢਣਾ ਬਹੁਤ ਹੀ ਮੰਦਭਾਗਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਨੇ ਸ਼ੂਗਰ ਮਿੱਲ ਦੇ ਗੇਟ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ।

ਸ਼ੂਗਰ ਮਿੱਲ ਮੋਰਿੰਡਾ ਦੇ ਵਰਕਰਾਂ ਦੇ ਧਰਨੇ ਨੂੰ ਸਮਰਥਨ ਦੇਣ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। 30-11-2026
ਮੋਰਿੰਡਾ, 29 ਨਵੰਬਰ (ਪ੍ਰਿਤਪਾਲ ਸਿੰਘ)-ਸ਼ੂਗਰ ਮਿੱਲ ਮੋਰਿੰਡਾ ਵਿਖੇ ਧਰਨੇ ’ਤੇ ਬੈਠੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਮਿੱਲ ਮੈਨੇਜਮੈਂਟ ਵਲੋਂ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਮਿੱਲ ਤੋਂ ਬਾਹਰ ਕੱਢਣਾ ਬਹੁਤ ਹੀ ਮੰਦਭਾਗਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਨੇ ਸ਼ੂਗਰ ਮਿੱਲ ਦੇ ਗੇਟ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ। ਵਰਕਰਾਂ ਨਾਲ ਅਜਿਹਾ ਵਤੀਰਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਮੈਨੇਜਮੈਂਟ ਨੂੰ ਚਾਹੀਦਾ ਹੈ ਕਿ ਉਹ ਆਪਣਾ ਅੜੀਅਲ ਵਤੀਰੇ ਨੂੰ ਛੱਡ ਕੇ ਵਰਕਰਾਂ ਨਾਲ ਬੈਠ ਕੇ ਗੱਲਬਾਤ ਕਰੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰੇ। ਚੰਨੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ। ਉਹ ਵਰਕਰਾਂ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਨਾਂ ਦੇਰੀ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸੰਗਤ ਸਿੰਘ ਭਾਮੀਆਂ, ਹਰਜੋਤ ਸਿੰਘ ਢੰਗਰਾਲੀ, ਧਰਨੇ ਤੇ ਬੈਠੇ ਯੂਨੀਅਨ ਦੇ ਪ੍ਰਧਾਨ ਜਗਮੋਹਨ ਸਿੰਘ, ਵਾਈਸ ਪ੍ਰਧਾਨ ਅਮਨਦੀਪ ਸਿੰਘ, ਸੈਕਟਰੀ ਰਵਨਜੀਤ ਸਿੰਘ, ਰਣਵੀਰ ਸਿੰਘ ਤੇ ਗੁਰਦੀਪ ਸਿੰਘ ਮੁੰਡੀਆਂ ਆਦਿ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਪਿੰਡ ਤਖਤਗੜ੍ਹ ਦੇ ਦਲਿਤ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਅਗਲੀ ਖ਼ਬਰ ਕਰਤਾਰ ਪੈਲੇਸ ਕਲਵਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਸਖ਼ੀਆਂ ਨਾਲ ਮੀਟਿੰਗ ਮਹਿਲਾਵਾਂ ਨੂੰ ਹਰ ਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।