ਵਿਧਾਇਕ ਚੱਢਾ ਵਲੋਂ ਪਿੰਡ ਤਖਤਗੜ੍ਹ ਦੇ ਦਲਿਤ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ
ਨੂਰਪੁਰ ਬੇਦੀ, 29 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਤਖਤਗੜ੍ਹ ਵਿਖੇ ਦਲਿਤ ਕਮਿਊਨਿਟੀ ਹਾਲ ਦੇ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਵਾਉਣ ਲਈ 5 ਲੱਖ ਰੁਪਏ ਦੀ ਹੋਰ ਗਰਾਂਟ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਗਰਾਂਟ ਦੀ ਰਾਸ਼ੀ ਦਾ ਚੈੱਕ ਵਿਧਾਇਕ ਦੀ ਟੀਮ ਦੇ ਮੈਂਬਰ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਤੇ ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ ਵਲੋਂ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ।
ਅਜੀਤ ਡੈਸਕ
30-11-2026