23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਏਗੀ ਪੰਜਾਬ ਸਰਕਾਰ - ਕੈਬਨਿਟ ਮੰਤਰੀ ਡਾ . ਰਵਜੋਤ ਸਿੰਘ

ਆਦਮਪੁਰ, 22 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ )–ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲਿਆਂ ਬਾਰੇ ਮੰਤਰੀ ਡਾ.

ਅਜੀਤ ਡੈਸਕ 23-08-2026
ਆਦਮਪੁਰ, 22 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ )–ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਪ੍ਰਕਾਸ਼ ਪੁਰਬ ਬਹੁਤ ਹੀ ਲਾਮਿਸਾਲ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਮਹਾਨ ਕਾਰਜ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰਾਖਵਾਂ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਵਾਤਾਵਰਣ ਸੰਭਾਲ ਨੂੰ ਸਮਰਪਿਤ ਪੰਜਾਬ ਭਰ ਵਿੱਚ 650 ਏਕੜ ਜ਼ਮੀਨ ਉੱਤੇ ਗੁਰੂ ਜੀ ਦੇ ਨਾਂ ‘ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਰੇਕ ਜ਼ਿਲ੍ਹੇ ਵਿਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਨੇੜੇ ਨੰਗਲ/ਫ਼ਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਰੁਪਏ ਦੀ ਲਾਗਤ ਨਾਲ ‘ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਉਸਾਰੀ ਕੀਤੀ ਜਾ ਰਹੀ ਹੈ। ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਫਲਸਫੇ ਨਾਲ ਜੋੜਨ ਲਈ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ, ਜਦਕਿ 92 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਸ਼ਾਨਦਾਰ ਡਰੋਨ ਸ਼ੋਅ ਕਰਵਾਏ ਜਾਣਗੇ। ਸਮਾਗਮ ਦੌਰਾਨ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਸੰਤ ਨਿਰਮਲ ਦਾਸ, ਸੰਤ ਪ੍ਰਦੀਪ ਦਾਸ ਅਤੇ ਭੈਣ ਸੰਤੋਸ਼ ਕੁਮਾਰੀ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ‘ਬੇਗਮਪੁਰਾ’ ਦੇ ਸੰਕਲਪ ‘ਤੇ ਚੱਲਦਿਆਂ ਸਮਾਜਿਕ ਬਰਾਬਰੀ ਅਤੇ ਵਿਦਿਆ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਚਾਂਸਲਰ ਸੰਤ ਮਨਮੋਹਨ ਸਿੰਘ , ਸੰਤ ਸਰਵਣ ਸਿੰਘ , ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਰਮਜੀਤ ਸਿੰਘ, ਚੇਅਰਮੈਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਦਲਜੀਤ ਸਿੰਘ ਮਿਨਹਾਸ ਚੇਅਰਮੈਨ, ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਜੋਗਿੰਦਰ ਪਾਲ ਪਵਿੱਤਰ ਸਿੰਘ ਸਮੇਤ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ । ਅੰਤ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਰਾਜਿੰਦਰ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਭਲਕੇ ਥਾਣਾ ਭਿੰਡੀ ਸੈਦਾਂ ਮੂਹਰੇ ਲਗਾਇਆ ਜਾਵੇਗਾ ਧਰਨਾ- ਡਾ. ਸਤਨਾਮ ਸ... ਅਗਲੀ ਖ਼ਬਰ ਐੱਸ. ਬੀ. ਐੱਸ. ਕਾਲਜ ਆਫ ਫਾਰਮੇਸੀ, ਸੋਹੀਆਂ ਕਲਾਂ ਸਫ਼ਾਈ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।