23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ ਦਿਆਲਪੁਰਾ ਵਿਖੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੂਬਾਈ ਸੀਨੀਅਰ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਦਿਆਲਪੁਰਾ ਵਿਖੇ ਕਾਂਗਰਸੀ ਆਗੂ ਬਲਤੇਜ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਇਲਾਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੂਬਾਈ ਸੀਨੀਅਰ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਦਿਆਲਪੁਰਾ ਵਿਖੇ ਕਾਂਗਰਸੀ ਆਗੂ ਬਲਤੇਜ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਇਲਾਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸਦੇ ਜ਼ਮੀਨੀ ਵਰਕਰ ਅਤੇ ਲੋਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਨੌਤੀਆਂ ਵਿਚੋਂ ਲੰਘ ਰਿਹਾ ਹੈ। ਆਮ ਲੋਕ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਚਿੰਤਤ ਹਨ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਮੀਨੀ ਪੱਧਰ ‘ਤੇ ਠੋਸ ਹੱਲ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਸਾਡੇ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ, ਇਸ ਲਈ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਹਲਕਾ ਅਜਨਾਲਾ ਵੀ ਪੰਜਾਬ ਦਾ ਹੀ ਹਿੱਸਾ ਹੈ ਅਤੇ ਇੱਥੋਂ ਦੇ ਲੋਕਾਂ ਦੇ ਮਸਲੇ ਪੰਜਾਬ ਦੇ ਵੱਡੇ ਮੁੱਦਿਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਜਿੱਥੇ ਵੀ ਲੋਕਾਂ ਦੇ ਹੱਕਾਂ ਦੀ ਗੱਲ ਹੋਵੇਗੀ, ਉੱਥੇ ਪੂਰੀ ਮਜ਼ਬੂਤੀ ਨਾਲ ਆਵਾਜ਼ ਉਠਾਈ ਜਾਵੇਗੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ, ਬਲਾਕ ਕਾਂਗਰਸ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਪ੍ਰਧਾਨ ਕਾਰਜਵਿੰਦਰ ਸਿੰਘ ਬੁੱਟਰ ਕਿਆਮਪੁਰ, ਮਨਬੀਰ ਸਿੰਘ ਰਵੀ ਬੱਲ ਹਰੜ ਕਲਾਂ, ਇਕਬਾਲ ਸਿੰਘ ਖਾਨੋਵਾਲ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਮਲੂਕ ਸਿੰਘ, ਦੇਸਾ ਸਿੰਘ, ਨਵਦੀਪ ਸਿੰਘ, ਗੁਰਜੀਤ ਸਿੰਘ, ਵਿਜੇ ਮਸੀਹ, ਮੇਜਰ ਮਸੀਹ, ਸੰਨੀ ਮਸੀਹ, ਬਲਕਾਰ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਗੁਰਦੀਪ ਸਿੰਘ, ਦਿਆਲ ਸਿੰਘ, ਬਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਗੁਰਮੇਜ ਸਿੰਘ, ਵਿਸ਼ਾਲ, ਅਮਰੀਕ ਸਿੰਘ, ਰਿੰਕੂ, ਸੋਹਣ ਲਾਲ, ਗੁਰਮੀਤ ਸਿੰਘ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਦਰਰਾਜ ਸਿੰਘ ਉਮਰਾਨੰਗਲ ਦੀ ਬਰਸੀ ਪਰਿਵਾਰ ਨੇ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਗਦੇਵ ਖ਼ੁਰਦ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।