23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਿੰਡੀ ਔਲਖ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਜੋੜ ਮੇਲਾ ਮਨਾਇਆ

ਓਠੀਆਂ, 22 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀ ਔਲਖ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰੂ ਕੇ ਬਾਗ ਵਾਲਿਆਂ ਸੰਤ ਮਹਾਂਪੁਰਸ਼ਾਂ ਵਲੋਂ ਇਲਾਕੇ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਮਨਾਇਆ ਜਾਂਦਾ ਦੋ ਰੋਜ਼ਾ ਜੋੜ ਮੇਲਾ ਅੱਜ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ ਭੋਗ ਪਾਉਣ ਉਪਰੰਤ ਪਹਿਲੇ ਦਿਨ ਰਾਗੀ ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ। ਦੂਜੇ ਦਿਨ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਕੀਰਤਨ ਸੁਣਾਇਆ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 23-08-2026
ਓਠੀਆਂ, 22 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀ ਔਲਖ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰੂ ਕੇ ਬਾਗ ਵਾਲਿਆਂ ਸੰਤ ਮਹਾਂਪੁਰਸ਼ਾਂ ਵਲੋਂ ਇਲਾਕੇ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਮਨਾਇਆ ਜਾਂਦਾ ਦੋ ਰੋਜ਼ਾ ਜੋੜ ਮੇਲਾ ਅੱਜ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ ਭੋਗ ਪਾਉਣ ਉਪਰੰਤ ਪਹਿਲੇ ਦਿਨ ਰਾਗੀ ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ। ਦੂਜੇ ਦਿਨ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਕੀਰਤਨ ਸੁਣਾਇਆ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਸ਼ਾਮ ਨੂੰ ਪ੍ਰਬੰਧਕ ਕਮੇਟੀ ਵਲੋਂ ਖੇਡ ਕੁਸ਼ਤੀਆਂ ਅਤੇ ਰਵਾਇਤੀ ਖੇਡਾਂ ਕਰਵਾਈਆਂ। ਆਏ ਜਥਿਆਂ ਨੂੰ ਗੁਰੂ ਕੇ ਬਾਗ ਵਾਲੇ ਸੰਤ ਮਹਾਂਪੁਰਸ਼ਾਂ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ। ਇਸ ਮੌਕੇ ਦੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਡੈਨੀ ਬੰਡਾਲਾ ਵਲੋਂ ਤਰਸਿੱਕਾ ਬਲਾਕ ਨੂੰ ਲੈ ਕੇ ਈ.ਟੀ.ਓ. ’ਤੇ ਤਿੱਖਾ ਹਮਲਾ ਕਿਹਾ-ਸੁਤੰਤਰ ਬਲਾਕ ਬਣਾਏ ਜਾਣ ਦਾ ਝੂਠਾ ਐਲ... ਅਗਲੀ ਖ਼ਬਰ ਸਰਕਲ ਜਲਾਲ ਉਸਮਾਂ ’ਚ ਅਕਾਲੀ ਦਲ (ਬ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।