24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜਾ ਲਦੇਹ, ਜਲਾਲ ਉਸਮਾ ਅਤੇ ਮੇਜਰ ਸਿੰਘ ਸਮੇਤ ਸੀਨੀਅਰ ਆਗੂਆਂ ਨੇ ਅਕਾਲੀ ਕਾਨਫਰੰਸ ਵਾਲੇ ਪੰਡਾਲ ਦਾ ਲਿਆ ਜਾਇਜ਼ਾ

ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ (ਮੇਲਾ ਰੱਖੜ ਪੁੰਨਿਆ) ਮੌਕੇ ਮਿਤੀ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ । ਸਾਬਕਾ ਵਿਧਾਇਕ ਜਥੇ.

ਅਜੀਤ ਡੈਸਕ 24-08-2026
ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ (ਮੇਲਾ ਰੱਖੜ ਪੁੰਨਿਆ) ਮੌਕੇ ਮਿਤੀ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ । ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਬਾ ਬਕਾਲਾ ਕਾਨਫਰੰਸ ਦੀਆਂ ਤਿਆਰੀਆਂ ’ਚ ਜੁਟੇ ਹਨ । ਅੱਜ ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ ਸਮੇਤ ਸੀਨੀਅਰ ਆਗੂਆਂ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ । ਇਸ ਮੌਕੇ ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਕਾਨਫਰੰਸ ਇਤਿਹਾਸਕ ਹੋ ਨਿਬੜੇਗੀ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨੇਗੀ । ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਮੋਹਨ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੈਂਬਰ ਅਜੀਤ ਸਿੰਘ, ਬਲਜੀਤ ਸਿੰਘ ਟੈਂਟ ਹਾਊਸ ਵਾਲੇ, ਤੇਜਿੰਦਰ ਸਿੰਘ ਅਠੌਲਾ ਸੀ: ਮੀਤ ਪ੍ਰਧਾਨ ਦਿਹਾਤੀ, ਮਾਸਟਰ ਇਕਬਾਲ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਪ੍ਰਤਾਪ ਸਿੰਘ, ਅਜੀਤ ਸਿੰਘ ਮੈਂਬਰ, ਕਸ਼ਮੀਰ ਸਿੰਘ ਜੋਧਪੁਰੀ, ਚਾਚਾ ਮਲਕੀਤ ਸਿੰਘ, ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਬਖਸ਼ੀਸ਼ ਸਿੰਘ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਲਾਲ ਦੀਨ, ਤੇਜਿੰਦਰ ਸਿੰਘ ਬੱਲ ਸਠਿਆਲਾ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ ।
ਪਿਛਲੀ ਖ਼ਬਰ ਹਰਪਾਲ ਸਿੰਘ ਚੌਹਾਨ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਨਿਯੁਕਤ ਈ. ਟੀ. ਓ. ਨੇ ਹਰਪਾਲ ਸਿੰਘ ਚੌਹਾਨ ਨੂੰ ਸਿਰੋਪਾ... ਅਗਲੀ ਖ਼ਬਰ ਮਜੀਠੀਆ ਅੱਜ ਪਿੰਡ ਗਗੜੇਵਾਲ ਅਕਾਲੀ ਵਰਕਰਾਂ ਨੂੰ ਕਰਨਗੇ ਸੰਬੋਧਨ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।