25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕਰੋੜਾਂ ਦੀ ਗ੍ਰਾਂਟ ਜਾਰੀ ਕਰ ਕੇ ਸਰਕਾਰੀ ਸਕੂਲ ਭੀਲੋਵਾਲ ਦੀ ਨੁਹਾਰ ਬਦਲੀ 2022 ਤੋਂ ਬਾਅਦ ਕੋਈ ਗ੍ਰਾਂਟ ਜਾਰੀ ਨਹੀਂ ਹੋਈ : ਭਸੀਨੀਆ

ਚੋਗਾਵਾਂ, 24 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਨੁਹਾਰ ਬਦਲ ਦਿੱਤੀ ਸੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭਸੀਨੀਆ, ਡਾ.

ਪਿੰਡ ਭੀਲੋਵਾਲ ਪੱਕਾ ਵਿਖੇ ਮੁਹਤਬਰਾਂ ਦੀ ਇਕੱਤਰਤਾ ਦੌਰਾਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭਸੀਨੀਆ, ਡਾ. ਕਾਰਜ ਸਿੰਘ, ਹਰਜਿੰਦਰ ਸਿੰਘ ਭਸੀਨੀਆ, ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਰਿਸ਼ੀ ਵੋਹਰਾ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ ਕਲਸੀ 25-08-2026
ਚੋਗਾਵਾਂ, 24 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਨੁਹਾਰ ਬਦਲ ਦਿੱਤੀ ਸੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭਸੀਨੀਆ, ਡਾ. ਕਾਰਜ ਸਿੰਘ ਨੇ ਭੀਲੋਵਾਲ ਪੱਕਾ ਵਿਖੇ ਮੁਹਤਬਰਾਂ ਦੀ ਇਕ ਅਹਿਮ ਇਕੱਤਰਤਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸੋਨੀ ਦੇ ਉਪਰਾਲੇ ਸਦਕਾ ਪਿੰਡ ਅਤੇ ਸਰਕਾਰੀ ਸਕੂਲ ਨੂੰ ਇਕ-ਇਕ ਕਰੋੜ ਰੁਪਏ ਗ੍ਰਾਂਟ ਜਾਰੀ ਕੀਤੀ ਗਈ ਸੀ। ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ। ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਥੇਦਾਰ ਵੀਰ ਸਿੰਘ ਲੋਪੋਕੇ ਨੇ ਵੀ ਇਸ ਸਕੂਲ ਨੂੰ 26 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੀ ਨੁਹਾਰ ਬਦਲੀ । 2022 ਤੋਂ ਬਾਅਦ ਸਕੂਲ ਨੂੰ ਕੋਈ ਵੀ ਗ੍ਰਾਂਟ ਜਾਰੀ ਨਹੀਂ ਹੋਈ। ਹੁਣ ਸਕੂਲ ਵਿਚ ਸਟਾਫ ਦੀ ਘਾਟ ਹੈ।। ਇਸ ਮੌਕੇ ਸੂਬਾ ਸਿੰਘ, ਹਰਜਿੰਦਰ ਸਿੰਘ ਭਸੀਨੀਆ, ਅਵਤਾਰ ਸਿੰਘ, ਰਿਸ਼ੀ ਵੋਹਰਾ, ਭਜਨ ਸਿੰਘ ਭਸੀਨੀਆ ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਮੇਜਰ ਸਿੰਘ, ਪਾਲ ਸਿੰਘ ਭਸੀਨੀਆ, ਸੁਨੀਲ ਕੁਮਾਰ, ਰੌਣਕੀ ਰਾਮ, ਡਾਕਟਰ ਦੀਪ ਵੋਹਰਾ, ਅਮਨਪ੍ਰੀਤ ਸਿੰਘ ਭਸੀਨੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਵਲੋਂ ਜੋੜ ਮੇਲੇ ਲਈ ਸੱਜਣਗੇ ਧਾਰਮਿਕ ਦੀਵਾਨ- ਬਾਬਾ ਜੋਗਾ ਸਿੰਘ 29 ਅਗਸਤ ਨੂੰ ਮਹੱ... ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਭਾਜਪਾ ਕਾਨਫ਼ਰੰਸ ’ਚ ਵਰਕਰਾਂ ਨੂੰ ਪੁੱਜਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।