26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁਲਾਜ਼ਮਾਂ ਦੇ ਕੱਲ੍ਹ ਪੰਜਾਬ ਬੰਦ ਨੂੰ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਦਾ ਪੂਰਨ ਸਮਰਥਨ

ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 27 ਅਗਸਤ ਨੂੰ ਦਿੱਤੇ ਗਏ ‘ਮੁੜ ਪੰਜਾਬ ਬੰਦ’ ਦੇ ਸੱਦੇ ਨੂੰ ਪੰਜਾਬ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਸੋਸੀਏਸ਼ਨ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਬੰਦ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਕਰਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਅਪਥਾਲਮਿਕ ਅਫ਼ਸਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 26-08-2026
ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 27 ਅਗਸਤ ਨੂੰ ਦਿੱਤੇ ਗਏ ‘ਮੁੜ ਪੰਜਾਬ ਬੰਦ’ ਦੇ ਸੱਦੇ ਨੂੰ ਪੰਜਾਬ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਸੋਸੀਏਸ਼ਨ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਬੰਦ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਕਰਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਅਪਥਾਲਮਿਕ ਅਫ਼ਸਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸਲਾਹਕਾਰ ਜਸਵਿੰਦਰ ਸਿੰਘ ਅਮ੍ਰਿਤਸਰ ਨੇ ਦੱਸਿਆ ਕਿ ਬੰਦ ਦੇ ਸੱਦੇ ਸੰਬੰਧੀ ਜ਼ਿਲ੍ਹਿਆਂ ਦੇ ਸਮੂਹ ਸਾਥੀਆਂ ਨੂੰ ਲੋੜੀਂਦੀਆਂ ਹਦਾਇਤਾਂ ਅਤੇ ਜਾਣਕਾਰੀ ਪਹਿਲਾਂ ਹੀ ਮੁਹੱਈਆ ਕਰਵਾ ਦਿੱਤੀ ਗਈ ਹੈ। ਜਸਵਿੰਦਰ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 27 ਅਗਸਤ ਨੂੰ ਪੰਜਾਬ ਬੰਦ ਦੌਰਾਨ ਬਾਜ਼ਾਰਾਂ, ਦੁਕਾਨਾਂ, ਸਰਕਾਰੀ ਦਫ਼ਤਰਾਂ ਅਤੇ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ । 25ਏਐਸਆਰ48 ਜਸਵਿੰਦਰ ਸਿੰਘ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਵਿਸ਼ਾਲ ਸਿਆਸੀ ਕਾਨਫਰੰਸ ਲਈ ਸਾਬਕਾ ਵਿਧਾਇਕ ਭਲਾਈਪੁਰ ਹੋਏ ਪੱਬਾਂ ਭਾਰ ਅਗਲੀ ਖ਼ਬਰ ਬਾਬਾ ਕੜ੍ਹਬੀ ਸ਼ਾਹ ਦੀ ਯਾਦ ’ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।