ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅਟਾਰੀ ਸਰਹੱਦ (ਅੰਮ੍ਰਿਤਸਰ), 25 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਯੂ-19 ਮੁਕਾਬਲੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀਆਂ ਤਿੰਨ ਵਿਦਿਆਰਥਣਾਂ ਸੁਖਦੀਪ ਕੌਰ, ਨਵਨੀਤ ਕੌਰ ਅਤੇ ਤਨਵੀਰ ਕੌਰ (ਬੱਚੀਵਿੰਡ) ਸਟੇਟ ਪੱਧਰ ਲਈ ਚੁਣੀਆਂ ਗਈਆਂ ।
ਅਜੀਤ ਡੈਸਕ
26-08-2026