28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਦਾ ਸੁਖਮਨਦੀਪ ਸਿੰਘ ਜ਼ਿਲ੍ਹੇ ’ਚੋਂ ਅੱਵਲ

ਚੋਗਾਵਾਂ, 27 ਅਗਸਤ ( ਗੁਰਵਿੰਦਰ ਸਿੰਘ ਕਲਸੀ)- ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਸੁਖਮਨਦੀਪ ਸਿੰਘ ਨੇ ਖੇਡਾਂ ਦੇ ਮੈਦਾਨ ’ਚ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਸੁਖਮਨਦੀਪ ਸਿੰਘ ਨੇ ਜ਼ਿਲ੍ਹਾ ਸਕੂਲ ਕਮੇਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਅੰਡਰ-19 ਸਾਲ ਦੇ 97 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।

ਅਜੀਤ ਡੈਸਕ 28-08-2026
ਚੋਗਾਵਾਂ, 27 ਅਗਸਤ ( ਗੁਰਵਿੰਦਰ ਸਿੰਘ ਕਲਸੀ)- ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਸੁਖਮਨਦੀਪ ਸਿੰਘ ਨੇ ਖੇਡਾਂ ਦੇ ਮੈਦਾਨ ’ਚ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਸੁਖਮਨਦੀਪ ਸਿੰਘ ਨੇ ਜ਼ਿਲ੍ਹਾ ਸਕੂਲ ਕਮੇਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਅੰਡਰ-19 ਸਾਲ ਦੇ 97 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਵਲੋਂ ਹੋਣਹਾਰ ਖਿਡਾਰੀ ਸੁਖਮਨਦੀਪ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਅਮਨਦੀਪ ਕੌਰ, ਨੀਲਮ ਠਾਕੁਰ, ਗੁਰਵਿੰਦਰ ਸਿੰਘ ਅਤੇ ਜਸਕਰਨ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਜੇਤੂ ਵਿਦਿਆਰਥੀ ਨੂੰ ਸ਼ਾਬਾਸ਼ ਦਿੱਤੀ । ਡਾਇਰੈਕਟਰ ਪ੍ਰੀਤਮ ਸਿੰਘ ਨੇ ਕਿਹਾ ਕਿ ਸਕੂਲ ਨੂੰ ਆਪਣੇ ਵਿਦਿਆਰਥੀਆਂ ’ਤੇ ਮਾਣ ਹੈ।
ਪਿਛਲੀ ਖ਼ਬਰ ਸਠਿਆਲਾ ਵਿਖੇ ਰੱਖੜ ਪੁੰਨਿਆ ਮੇਲੇ ਨੂੰ ਜਾਣ ਵਾਲੀ ਸੰਗਤ ਲਈ ਤਿੰਨ ਰੋਜ਼ਾ ਲੰਗਰ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਦੇ ਵਿਸ਼ਾਲ ਸਮਾਗਮ ਨੂੰ ਸਫ਼ਲ ਬਣਾਉਣ ਵਾਲੇ ਹਰ ਵਰਕਰ ਦਾ ਧੰਨਵਾਦ- ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।