28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਲਾਕ ਰਈਆ-1 ਦੇ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ

ਰਈਆ, 27 ਅਗਸਤ (ਸ਼ਰਨਬੀਰ ਸਿੰਘ ਕੰਗ)-ਬਲਾਕ ਰਈਆ-1 ਦੇ ਸਰਕਾਰੀ ਪ੍ਰਾਈਮਰੀ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਅਧਿਆਪਕ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਇਕ ਪਾਸੇ ਸਮੂਹ ਇਲਾਕੇ ਵਿਚ ਰੱਖੜੀ ਦੇ ਤਿਉਹਾਰ ਮੌਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਅਧਿਆਪਕ ਵਰਗ ਆਪਣੀ ਮਿਹਨਤ ਦੀ ਕਮਾਈ ਨਾ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ ।

ਅਜੀਤ ਡੈਸਕ 28-08-2026
ਰਈਆ, 27 ਅਗਸਤ (ਸ਼ਰਨਬੀਰ ਸਿੰਘ ਕੰਗ)-ਬਲਾਕ ਰਈਆ-1 ਦੇ ਸਰਕਾਰੀ ਪ੍ਰਾਈਮਰੀ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਅਧਿਆਪਕ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਇਕ ਪਾਸੇ ਸਮੂਹ ਇਲਾਕੇ ਵਿਚ ਰੱਖੜੀ ਦੇ ਤਿਉਹਾਰ ਮੌਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਅਧਿਆਪਕ ਵਰਗ ਆਪਣੀ ਮਿਹਨਤ ਦੀ ਕਮਾਈ ਨਾ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ । ਜਾਣਕਾਰੀ ਅਨੁਸਾਰ ਬਲਾਕ ਰਈਆ-1 ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਯਸ਼ਪਾਲ ਅਤੇ ਕਲਰਕ ਗੁਰਸੇਵਕ ਸਿੰਘ ਵਿਰੁੱਧ ਬੇਨਿਯਮੀਆਂ ਅਤੇ ਵਿੱਤੀ ਘਪਲਿਆਂ ਵੱਧ ਤਨਖਾਹਾਂ ਕਢਾਉਣ ਦੇ ਮਾਮਲਿਆਂ ਸੰਬੰਧੀ ਕਾਰਵਾਈ ਹੋਣ ਉਪਰੰਤ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਅਤੇ ਐੱਫ਼.ਆਈ.ਆਰ. ਵੀ ਦਰਜ ਹੋਈ । ਇਸ ਪ੍ਰਸ਼ਾਸਨਿਕ ਕਾਰਵਾਈ ਦੇ ਚਲਦਿਆਂ ਤਨਖਾਹਾਂ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ, ਜਿਸ ਦਾ ਸਿੱਧਾ ਅਸਰ ਬਲਾਕ ਦੇ ਅਧਿਆਪਕਾਂ ‘ਤੇ ਪਿਆ । ਇਸ ਤੋਂ ਬਾਅਦ ਰਣਜੀਤਪ੍ਰੀਤ ਸਿੰਘ ਬੀ.ਈ.ਈ.ਓ. ਨੂੰ ਨਵਾਂ ਚਾਰਜ ਮਿਲਿਆ ਅਤੇ ਕਲਰਕ ਰਮਨ ਕੁਮਾਰ ਨੇ ਵੀ ਆਪਣੀ ਡਿਊਟੀ ਜੁਆਇਨ ਕਰ ਲਈ । ਉਨ੍ਹਾਂ ਵਲੋਂ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਿੱਲ ਤਿਆਰ ਕਰਕੇ ਖਜ਼ਾਨੇ ਵਿਚ 20 ਅਗਸਤ ਨੂੰ ਜਮ੍ਹਾਂ ਕਰਵਾ ਦਿੱਤੇ ਗਏ । ਇਸ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਪੇਮੈਂਟ ਜਾਰੀ ਨਾ ਹੋਣ ਕਾਰਨ ਅਧਿਆਪਕਾਂ ਨੂੰ ਅਜੇ ਤੱਕ ਆਪਣੀਆਂ ਤਨਖਾਹਾਂ ਪ੍ਰਾਪਤ ਨਹੀਂ ਹੋਈਆਂ। ਅਧਿਆਪਕ ਆਗੂ ਪ੍ਰਸ਼ਾਂਤ ਰਈਆ ਸੂਬਾ ਜਨਰਲ ਸਕੱਤਰ ਐਲੀਮੈਂਟਰੀ ਟੀਚਰਜ਼ ਯੂਨੀਅਨ (ਸਥਾਪਨਾ 1992) ਦਾ ਕਹਿਣਾ ਹੈ ਕਿ ਤਨਖਾਹਾਂ ਅਧਿਆਪਕਾਂ ਉੱਤੇ ਕੋਈ ਮਿਹਰਬਾਨੀ ਨਹੀਂ, ਸਗੋਂ ਉਨ੍ਹਾਂ ਦੀ ਮਿਹਨਤ ਦਾ ਹੱਕ ਹੈ । ਅਧਿਆਪਕ ਆਗੂ ਅਮਰਬੀਰ ਸਿੰਘ ਰੰਧਾਵਾ, ਅਰੁਣ ਕੁਮਾਰ ਰਿਖੀ, ਅਜੇ ਪਾਲ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਰਣਧੀਰ ਸਿੰਘ ਰੰਧਾਵਾ, ਵਿਕਾਸ ਕੁਮਾਰ, ਨਵਦੀਪ ਸਿੰਘ ਬਦੇਸ਼ਾ, ਤਲਵਿੰਦਰ ਸਿੰਘ, ਚੰਨਦੀਪ ਸਿੰਘ, ਗਗਨਦੀਪ ਸਿੰਘ, ਸੁਲੱਖਣ ਸਿੰਘ, ਸੰਜੀਵ ਕੁਮਾਰ, ਗੁਰਿੰਦਰ ਸਿੰਘ, ਹਰਮਨਪ੍ਰੀਤ ਸਿੰਘ ਬੱਲ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਲਾਕ ਰਈਆ-1 ਦੇ ਸਮੂਹ ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਘਰ ਮਜੀਠਾ ਵਿਖੇ ਗੇਟ ਰੈਲੀ ਅਗਲੀ ਖ਼ਬਰ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।