31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਕੰਮਾਂ ਤੋਂ ਬਚਾਉਣ ਲਈ ਧਾਰਮਿਕ ਅਸਥਾਨਾਂ ਰਾਹੀਂ ਕਰਵਾਈਆਂ ਜਾ ਰਹੀਆਂ ਅਨਾਊਂਸਮੈਂਟਾਂ- ਐੱਸ.ਐੱਸ.ਪੀ. ਦਿਹਾਤੀ ਚਾਹਲ

ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ’ਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਅਜੀਤ ਡੈਸਕ 31-08-2026
ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ’ਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਧਾਰਮਿਕ ਅਸਥਾਨਾਂ ‘ਤੇ ਪਹੁੰਚ ਕੇ ਅਨਾਊਂਸਮੈਂਟਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣਾ ਭਵਿੱਖ ਬਚਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਅਨਾਊਂਸਮੈਂਟਾਂ ’ਚ ਨੌਜਵਾਨਾਂ ਨੂੰ ਖ਼ਾਸ ਤੌਰ ‘ਤੇ ਨਸ਼ਿਆਂ ਤੋਂ ਬਚਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਿਹਾ ਜਾ ਰਿਹਾ ਹੈ । ਪੁਲਿਸ ਵਲੋਂ ਨੌਜਵਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਦੇ ਸੰਪਰਕ ’ਚ ਆ ਕੇ ਜਾਂ ਅਪਰਾਧਿਕ ਗਤੀਵਿਧੀਆਂ ਦਾ ਹਿੱਸਾ ਬਣ ਕੇ ਉਨ੍ਹਾਂ ਦਾ ਭਵਿੱਖ ਬਰਬਾਦ ਹੋ ਸਕਦਾ ਹੈ । ਇਸ ਲਈ ਉਹ ਆਪਣੀ ਊਰਜਾ ਪੜ੍ਹਾਈ, ਖੇਡਾਂ, ਰੁਜ਼ਗਾਰ ਅਤੇ ਸਮਾਜਕ ਤੌਰ ‘ਤੇ ਉਸਾਰੂ ਗਤੀਵਿਧੀਆਂ ’ਚ ਲਗਾਉਣ । ਇਸ ਤੋਂ ਇਲਾਵਾ ਪੁਲਿਸ ਵਲੋਂ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਵੀ ਨੌਜਵਾਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਕੇ.ਵੀ.ਕੇ. ਨਾਗਕਲਾਂ ਵਲੋਂ ਸਵੈ-ਰੁਜ਼ਗਾਰ ਲਈ ਰਵਾਇਤੀ ਤੇ ਆਧੁਨਿਕ ਤਕਨੀਕਾਂ ਨਾਲ ਕੱਪੜਿਆਂ ਦੀ ਸਜਾਵਟ ਵਿਸ਼ੇ ’ਤੇ ਅੱਠ ਰੋਜ਼... ਅਗਲੀ ਖ਼ਬਰ ਟੋਲ ਬਚਾਉਣ ਦੀ ਖਾਤਰ ਨਿਯਮਾਂ ਨਾਲ ਖਿਲਵਾੜ ਕਰ ਰਹੇ ਹਨ ਟਿੱਪਰ ਤੇ ਟਰਾਲੀ ਚਾਲਕ, ਪ੍ਰਸ਼ਾਸਨ ਬੇਖਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।