01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਾਧਵ ਵਿਦਿਆ ਨਿਕੇਤਨ ਵਿਖੇ ਸੰਸਕ੍ਰਿਤ ਹਫ਼ਤਾ ਮਨਾਇਆ

ਅੰਮ੍ਰਿਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਲੋਂ ਸੰਸਕ੍ਰਿਤ ਹਫ਼ਤਾ ਮਨਾਇਆ। ਇਹ ਹਫ਼ਤਾ ਸੱਭਿਆਚਾਰ ਦੀ ਬ੍ਰਹਮ ਭਾਸ਼ਾ ਸੰਸਕ੍ਰਿਤ ਨੂੰ ਸਮਰਪਿਤ ਸੀ।

ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਰੀਨਾ ਠਾਕੁਰ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 01-09-2026
ਅੰਮ੍ਰਿਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਲੋਂ ਸੰਸਕ੍ਰਿਤ ਹਫ਼ਤਾ ਮਨਾਇਆ। ਇਹ ਹਫ਼ਤਾ ਸੱਭਿਆਚਾਰ ਦੀ ਬ੍ਰਹਮ ਭਾਸ਼ਾ ਸੰਸਕ੍ਰਿਤ ਨੂੰ ਸਮਰਪਿਤ ਸੀ। ਇਸ ਮੌਕੇ ਵਿਦਿਆਰਥੀਆਂ ਦੀ ਸੰਸਕ੍ਰਿਤ ਭਾਸ਼ਾ ਪ੍ਰਤੀ ਦਿਲਚਸਪੀ ਅਤੇ ਪਿਆਰ ਨੂੰ ਵਧਾਉਣ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਫ਼ਤੇ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਅਤੇ ਭਾਰਤੀਯ ਸੱਭਿਆਚਾਰ ’ਚ ਇਸਦੇ ਯੋਗਦਾਨ ਨੂੰ ਸਮਝਿਆ। ਸਕੂਲ ਦੀ ਸੰਸਕ੍ਰਿਤ ਅਧਿਆਪਕਾ ਸ੍ਰੀਮਤੀ ਵਰਸ਼ਾ ਅਗਰਵਾਲ ਨੇ ਵਿਦਿਆਰਥੀਆਂ ਨੂੰ ਸੰਸਕ੍ਰਿਤ ਭਾਸ਼ਾ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸੰਸਕ੍ਰਿਤ ਦੀ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਰੋਜ਼ਾਨਾ ਜੀਵਨ ’ਚ ਇਸਦੀ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਰੀਨਾ ਠਾਕੁਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਵਿਧਾਇਕ ਡਾ.ਨਿੱਜਰ ਨੇ ਵਾਰਡ ਨੰਬਰ-44 ਵਿਖੇ ਸਵੱਛਤਾ ਅਭਿਆਨ ਦੀ ਕੀਤੀ ਅਗਵਾਈ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।