01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਖ਼ਾਲਸਾ ਕਾਲਜ ਵਿਖੇ ਦੋ ਦਿਨਾ ‘ਮਿਲਟਰੀ ਲਿਟਰੇਚਰ ਫੈਸਟੀਵਲ’ ਦਾ ਆਗਾਜ਼ ਫ਼ੌਜੀ ਸਾਜ਼ੋ-ਸਾਮਾਨ ਬਾਰੇ ਹਥਿਆਰਾਂ ਦੀ ਪ੍ਰਦਰਸ਼ਨੀ ਰਹੀ ਵਿਦਿਆਰਥੀਆਂ ਲਈ ਮੁੱਖ ਆਕਰਸ਼ਣ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ ਵਲੋਂ ਖ਼ਾਲਸਾ ਕਾਲਜ ਤੇ ਖ਼ਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਵਿਖੇ ਦੋ ਦਿਨਾ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਸ਼ਾਨੋ ਸ਼ੌਕਤ ਨਾਲ ਅਰੰਭ ਹੋਇਆ। ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂ ਦੇਸ਼ ਦੀ ਸੁਰੱਖਿਆ, ਸੈਨਿਕ ਇਤਿਹਾਸ, ਜੰਗੀ ਰਣਨੀਤੀਆਂ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਗੌਰਵਮਈ ਇਤਿਹਾਸ ਤੇ ਪ੍ਰਾਪਤੀਆਂ ਅਤੇ ਦੇਸ਼ ਦੇ ਆਧੁਨਿਕ ਜੰਗੀ ਹਥਿਆਰਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਫੈਸਟੀਵਲ ਮੌਕੇ ਲੈਫਟੀਨੈਂਟ ਜਨਰਲ ਟੀ.

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਰੰਭ ਹੋਏ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਆਧੁਨਿਕ ਫੌਜੀ ਸਾਜੋ ਸਾਮਾਨ ਦੀ ਪ੍ਰਦਰਸ਼ਨੀ ਦੇਖਦੇ ਹੋਏ ਵਿਦਿਆਰਥੀ ਅਤੇ ਫੌਜੀ ਜਵਾਨ। ਤਸਵੀਰਾਂ : ਨਿਰਮਲ ਸਟੂਡੀਓ 01-09-2026
ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ ਵਲੋਂ ਖ਼ਾਲਸਾ ਕਾਲਜ ਤੇ ਖ਼ਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਵਿਖੇ ਦੋ ਦਿਨਾ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਸ਼ਾਨੋ ਸ਼ੌਕਤ ਨਾਲ ਅਰੰਭ ਹੋਇਆ। ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂ ਦੇਸ਼ ਦੀ ਸੁਰੱਖਿਆ, ਸੈਨਿਕ ਇਤਿਹਾਸ, ਜੰਗੀ ਰਣਨੀਤੀਆਂ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਗੌਰਵਮਈ ਇਤਿਹਾਸ ਤੇ ਪ੍ਰਾਪਤੀਆਂ ਅਤੇ ਦੇਸ਼ ਦੇ ਆਧੁਨਿਕ ਜੰਗੀ ਹਥਿਆਰਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਫੈਸਟੀਵਲ ਮੌਕੇ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ ਪੀ.ਵੀ.ਐੱਸ.ਐੱਮ., ਪੀ.ਐੱਚ.ਡੀ., ਚੇਅਰਮੈਨ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ’ਚ ਰਾਜਦੂਤ ਨਵਤੇਜ ਸਿੰਘ ਸਰਨਾ ਆਈ. ਐੱਫ. ਐੱਸ., ਸਾਬਕਾ ਰਾਜਦੂਤ ਅਤੇ ਪ੍ਰਸਿੱਧ ਲੇਖਕ ਨਵਦੀਪ ਸਿੰਘ ਸੂਰੀ ਆਈ.ਐੱਫ.ਐੱਸ., ਡਿਪਲੋਮੈਟ ਅਤੇ ਲੇਖਕ ਲੈਫਟੀਨੈਂਟ ਜਨਰਲ (ਡਾ.) ਜੇ. ਐੱਸ. ਚੀਮਾ ਪੀ.ਵੀ.ਐੱਸ.ਐੱਮ., ਏ.ਵੀ.ਐੱਸ.ਐੱਮ., ਵੀ.ਐੱਸ.ਐੱਮ. ਅਤੇ ਮੇਜਰ ਜਨਰਲ ਹਰਵਿਜੈ ਸਿੰਘ ਐੱਸ.ਐੱਮ., ਖ਼ਾਲਸਾ ਕਾਲਜ ਗਵ: ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ ਅਤੇ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ। ਇਸ ਫੈਸਟੀਵਲ ਦੌਰਾਨ ਉੱਘੇ ਡਿਪਲੋਮੈਟਾਂ, ਸਾਬਕਾ ਫੌਜੀ ਅਧਿਕਾਰੀਆਂ, ਲੇਖਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਰਾਸ਼ਟਰੀ ਸੁਰੱਖਿਆ, ਕੌਮਾਂਤਰੀ ਮਾਮਲਿਆਂ ਅਤੇ ਇਤਿਹਾਸ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਫੌਜ ’ਚ ਕਰੀਅਰ ਨਾਲ ਜੁੜੇ ਵੱਖ-ਵੱਖ ਮੌਕਿਆਂ ਅਤੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ’ਚ ਅਤੇ ਦੇਸ਼ ਸੇਵਾ ਕਰਨ ਪ੍ਰਤੀ ਉਤਸ਼ਾਹਿਤ ਕੀਤਾ । ਇਸ ਫੈਸਟੀਵਲ ਦੌਰਾਨ ਕਾਲਜ ਦੇ ਵਿਹੜੇ ਲੱਗੀ ਫੌਜੀ ਸਾ ਜ਼ੋ-ਸਾਮਾਨ ਦੀ ਪ੍ਰਦਰਸ਼ਨੀ ਵੀ ਮੁੱਖ ਆਕਰਸ਼ਣ ਰਹੀ । ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਐਗਜ਼ਾਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ ਦਾ ਉਕਤ ਪ੍ਰੋਗਰਾਮ ਉਲੀਕਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਫੈਸਟੀਵਲ ਨੌਜਵਾਨਾਂ ਦੇ ਗਿਆਨ ’ਚ ਵਾਧਾ ਕਰਨ ਲਈ ਅਤਿ ਸਹਾਈ ਸਿੱਧ ਹੁੰਦੇ ਹਨ । ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਰਾਸ਼ਟਰੀ ਮਹੱਤਤਾ ਵਾਲੇ ਮੁੱਦਿਆਂ ਨਾਲ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ’ਚ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਅਜਿਹੇ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਡਾ: ਰੰਧਾਵਾ ਨੇ ਦੱਸਿਆ ਕਿ ਫੈਸਟੀਵਲ ਦੇ ਦੂਜੇ ਦਿਨ ਹੋਣ ਵਾਲੇ ਵਿਚਾਰ-ਵਟਾਂਦਰੇ ਦਾ ਮੁੱਖ ਵਿਸ਼ਾ ‘1965 ਦੀ ਭਾਰਤ-ਪਾਕਿਸਤਾਨ ਜੰਗ’ ਰਹੇਗਾ ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਵਿਗਿਆਨ ’ਚ ਕਰੀਅਰ ਵਿਸ਼ੇ ’ਤੇ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।